ਲੁਧਿਆਣਾ, 7 ਮਈ (ਬੈਂਸ)-ਮਾਵਾਂ ਦੀ ਅਡੋਲ ਭਾਵਨਾ ਅਤੇ ਨਿਰੰਤਰ ਸਮਰਥਨ ਨੂੰ ਸਲਾਮ ਕਰਦੇ ਹੋਏ, ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਵਿਖੇ ਮਾਂ ਦਿਵਸ ਮਨਾਇਆ ਗਿਆ | ਸਮਾਗਮ ਦਾ ਉਦੇਸ਼ ਮਾਵਾਂ ਦੇ ਅਟੁੱਟ ਸਮਰਪਣ ਨੂੰ ਮਾਨਤਾ ਦੇਣਾ ਅਤੇ ਉਨ੍ਹਾਂ ਪ੍ਰਤੀ ਧੰਨਵਾਦ ਪ੍ਰਗਟ ਕਰਨਾ ਸੀ | ਛੇਵੀਂ ਤੋਂ ਅੱਠਵੀਂ ਜਮਾਤ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਫੋਟੋ ਫਰੇਮ ਬਣਾਉਣਾ, ਕਾਰਡ ਬਣਾਉਣਾ ਅਤੇ ਕੈਲੀਗ੍ਰਾਫੀ ਦੀ ਵਰਤੋਂ ਕਰਕੇ ਪੱਤਰ ਲਿਖਣਾ ਸ਼ਾਮਲ ਸੀ | ਨੌਵੀਂ ਜਮਾਤ ਲਈ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਹੁਨਰ ਨੂੰ ਵਧਾਉਣ ਲਈ 'ਕਾਰਡ ਮੇਕਿੰਗ' ਗਤੀਵਿਧੀ ਵੀ ਕੀਤੀ ਗਈ | ਸਕੂਲ ਦੇ ਡਾਇਰੈਕਟਰ ਅਤੇ ਕਾਰਜਕਾਰੀ ਪਿ੍ੰਸੀਪਲ ਗੁਰਮੰਤ ਕੌਰ ਗਿਲ ਨੇ ਬੱਚਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅਜਿਹੀਆਂ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ |