ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨÏਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਗਾਂਜਾ ਬਰਾਮਦ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਨੇ ਪੁਰਾਣੀ ਜੇਲ੍ਹ ਨੇੜਿਓਾ ਸੰਤੋਸ਼ ਕੁਮਾਰ ਵਾਸੀ ਛਾਉਣੀ ਮਹੱਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 200 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗਾਂਜਾ ਸਪਲਾਈ ਕਰਦਾ ਸੀ | ਦੂਜੇ ਮਾਮਲੇ ਵਿਚ ਪੁਲਿਸ ਨੇ ਕਾਕਾ ਸਿੰਘ ਵਾਸੀ ਨੇੜੇ ਲੱਕੜ ਪੁਲ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਵੀ 600 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਵੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ¢