15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼ੇਰ-ਏ-ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚੇ ਨੇ ਲਿਆਕਤ ਅਲੀ ਜ਼ਿਲ੍ਹਾ ਪ੍ਰਧਾਨ ਅਤੇ ਰਾਜਵਿੰਦਰ ਸਿੰਘ ਰਾਜੂ ਮੀਤ ਪ੍ਰਧਾਨ ਨਿਯੁਕਤ ਕੀਤੇ <br/>

ਅਜੀਤ ਡੈਸਕ 08-05-2026
ਲਾਡੋਵਾਲ, 7 ਮਈ (ਬਲਬੀਰ ਸਿੰਘ ਰਾਣਾ)-ਅੱਜ ਸ਼ੇਰ-ਏ-ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਦੀ ਇਕ ਅਹਿਮ ਮੀਟਿੰਗ ਲਾਡੋਵਾਲ (ਲੁਧਿਆਣਾ) ਵਿਖੇ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜਥੇਬੰਦੀ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਜ਼ਿਲ੍ਹਾ ਲੁਧਿਆਣਾ ਦੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਨੇ ਦੱਸਿਆ ਕਿ ਲਿਆਕਤ ਅਲੀ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਰਾਜਵਿੰਦਰ ਸਿੰਘ ਰਾਜੂ ਨੂੰ ਮੀਤ ਪ੍ਰਧਾਨ ਨਯੁਕਤ ਕੀਤਾ ਗਿਆ ਹੈ, ਤਾਂ ਜੋ ਜਥੇਬੰਦੀ ਵਲੋਂ ਜ਼ਿਲ੍ਹਾ ਕਮੇਟੀ ਨੂੰ ਵਧੀਆ ਅਤੇ ਸਚਾਰੂ ਢੰਗ ਨਾਲ ਚਲਾਇਆ ਜਾ ਸਕੇ ਅਤੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਤੋਂ ਤੁਰੰਤ ਨਿਜਾਤ ਦਵਾਈ ਜਾ ਸਕੇ | ਬਾਈ ਨਛੱਤਰ ਸਿੰਘ ਨੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਚਿੱਟੇ ਵਰਗੇ ਜਾਨਲੇਵਾ ਨਸ਼ਿਆਂ ਦਾ ਪੰਜਾਬ 'ਚੋਂ ਖਾਤਮਾ ਕਰਨ ਲਈ, ਪੰਜਾਬ ਵਿਚ ਖਸ ਖਸ ਦੀ ਖੇਤੀ ਤਰੁੰਤ ਲਾਗੂ ਕੀਤੀ ਜਾਵੇ ਤਾਂ ਜੋ ਨੌਜਵਾਨੀ ਨੂੰ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਖਸਖਸ ਦੀ ਖੇਤੀ ਪੰਜਾਬ ਦੀ ਕਿਸਾਨੀ ਲਈ ਆਰਥਿਕ ਪੱਖੋਂ ਵੀ ਲਾਹੇਵੰਦ ਹੋਵੇਗੀ | ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਲਿਆਕਤ ਅਲੀ ਅਤੇ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਨੇ ਹਾਜ਼ਰੀਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਥੇਬੰਦੀ ਪ੍ਰਤੀ ਹਮੇਸ਼ਾ ਵਫਾਦਾਰ ਰਹਿ ਕੇ ਕੰਮ ਕਰਨਗੇ ਤੇ ਜਥੇਬੰਦੀ ਨੂੰ ਜ਼ਿਲੇ੍ਹ ਪੱਧਰ 'ਤੇ ਮਜ਼ਬੂਤ ਕਰਨ ਲਈ ਕਿਸਾਨਾਂ, ਮਜ਼ਦੂਰਾਂ, ਕਿਰਤੀ ਲੋਕਾਂ ਦੀਆ ਹੱਕੀ ਮੰਗਾਂ ਦੇ ਸਾਰਥਿਕ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਸਾਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਤਨ ਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਪਾਬੰਦ ਹੋਵਾਂਗੇ | ਜਦ ਕਿ ਹਿੰਦੂ, ਮੁਸਲਿਮ, ਸਿੱਖ ਅਤੇ ਇਸਾਈ ਭਾਈਚਾਰਾ ਇਕਜੁੱਟ ਹੋ ਕੇ ਮੋਰਚੇ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ | ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਅਤੇ ਹੋਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਜਗਤਾਰ ਸਿੰਘ ਦੋਸਾਂਝ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਭਾਕਿਉ ਡਕੌਂਦਾ, ਮੰਨਾ ਚਾਹਲ, ਸੁਖਵਿੰਦਰ ਸਿੰਘ, ਬਾਬਾ ਮਿਹਰ ਸਿੰਘ, ਅੱਛਰ ਸਿੰਘ ਗਡਾਣਾ, ਬਾਦਸ਼ਾਹ ਸਿੰਘ ਦਿਓਲ ਸਾਬਕਾ ਸਰਪੰਚ ਲਾਡੋਵਾਲ, ਨਦੀਮ ਲੁਧਿਆਣਾ, ਆਕਿਲ, ਮਨੀ ਕੁਮਾਰ, ਰੋਹਨ ਸਾਹਨੀ, ਆਮੀਰ, ਲਵ ਧਾਮੀ, ਹਰਪ੍ਰੀਤ ਸੋਢੀ, ਸਲੀਮ, ਜਿੰਦੀ ਅਤੇ ਕਾਕੂ ਤੋਂ ਇਲਾਵਾ ਹੋਰ ਵੀ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਮਹਾਂਨਗਰ 'ਚ ਪੰਜਾਬੀ ਭਾਸ਼ਾ ਕਾਨੂੰਨ ਦੀ ਉੱਡ ਰਹੀਆਂ ਧੱਜੀਆਂ <br/> ਅਗਲੀ ਖ਼ਬਰ ਭਾਰੀ ਮਾਤਰਾ 'ਚ ਗਾਂਜਾ ਸਮੇਤ ਦੋ ਨÏਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।