ਲਾਡੋਵਾਲ, 7 ਮਈ (ਬਲਬੀਰ ਸਿੰਘ ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਜੈਨਪੁਰ ਵਿਖੇ ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਅਤੇ ਸਰਪੰਚ ਬਲਕਰਨ ਸਿੰਘ ਬਾਜਵਾ ਦੇ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮÏਕੇ ਸਿੰਮਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਡਾਢੇ ਦੁਖੀ ਅਤੇ ਪ੍ਰੇਸ਼ਾਨ ਹਨ, ਜੋ 'ਆਪ' ਨੂੰ ਪੰਜਾਬ 'ਚੋਂ ਚੱਲਦਾ ਕਰਨ ਲਈ ਉਤਾਵਲੇ ਹੋ ਚੁੱਕੇ ਹਨ ਅਤੇ ਬੱਸ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੀ ਹੀ ਉਡੀਕ ਕਰ ਰਹੇ ਹਨ | ਸਿੰਮਕ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਵਿਚ ਜਦੋਂ ਦੀ ਸੱਤਾ 'ਚ ਆਈ ਹੈ, ਪਿੰਡਾਂ ਦਾ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਬਜਾਏ ਕਿੱਕਲੀ ਕਲੀਰ ਦੀ ਅਤੇ ਚੁਟਕਲੇ ਸੁਣਾਉਣ ਵਿਚ ਹੀ ਮਸਰੂਫ਼ ਹੋਈ ਬੈਠੀ ਹੈ, ਝੂਠੇ ਲਾਰਿਆਂ ਅਤੇ ਵਾਅਦਿਆਂ ਵਾਲੀ 'ਆਪ' ਸਰਕਾਰ ਨੂੰ 2027 ਵਿਚ ਸੱਤਾ ਤੋਂ ਬਾਹਰ ਕਰਕੇ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸਤਾ ਵਿਚ ਲਿਆਉਣ ਲਈ ਪੱਬਾਂ ਭਾਰ ਹੋ ਚੁੱਕੇ ਹਨ | ਇਸ ਮÏਕੇ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਅਤੇ ਸਰਪੰਚ ਬਲਕਰਨ ਸਿੰਘ ਬਾਜਵਾ ਨੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੂੰ ਜਿੱਥੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਉਥੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਅਕਾਲੀ ਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਵੱਡੇ ਪੱਧਰ ਤੇ ਆਪਣੀ ਭੂਮਿਕਾ ਨਿਭਾਏਗਾ | ਇਸ ਮÏਕੇ ਸਰਕਲ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਮਲਕਪੁਰ, ਸੋਨੀ ਪੰਡਤ ਥਰੀਕੇ, ਮਨਮੋਹਨ ਸਿੰਘ ਨੇਤਾ ਥਰੀਕੇ ਤੋਂ ਇਲਾਵਾ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ |