15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵੱਖ-ਵੱਖ ਇਲਾਕਿਆਂ 'ਚੋਂ 3 ਵਾਹਨ ਚੋਰੀ

ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ 3 ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਰੱਖ ਬਾਗ਼ ਦੇ ਬਾਹਰੋਂ ਚੋਰਾਂ ਵਲੋਂ ਰਜੇਸ਼ ਰਾਜ ਨਿਵਾਸੀ ਨਿਊ ਮਾਡਲ ਟਾਊਨ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਦੂਜੇ ਮਾਮਲੇ 'ਚ ਪੁਲਿਸ ਨੇ ਮਾਡਲ ਟਾਊਨ ਤੋਂ ਐਕਟਿਵਾ ਚੋਰੀ ਹੋਣ ਦੇ ਮਾਮਲੇ 'ਚ ਨਰੇਸ਼ ਗਰੋਵਰ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਨਰੇਸ਼ ਗਰੋਵਰ ਨੇ ਦੱਸਿਆ ਕਿ ਉਸ ਨੇ ਐਕਟਿਵਾ ਘਰ ਦੇ ਬਾਹਰ ਖੜ੍ਹਾ ਕੀਤਾ ਸੀ ਕਿ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ਤੀਜੇ ਅਜਿਹੇ ਮਾਮਲੇ 'ਚ ਚੋਰਾਂ ਵਲੋਂ ਰੇਲਵੇ ਸਟੇਸ਼ਨ ਦੇ ਬਾਹਰੋਂ ਕੁਲਦੀਪ ਸਿੰਘ ਵਾਸੀ ਜਮਾਲਪੁਰ ਦਾ ਵੀ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਮਾਮਲੇ 'ਚ ਵੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਪੇ੍ਰਸ਼ਨ ਸੰਧੂਰ ਦੀ ਵਰੇ੍ਹਗੰਢ ਮਨਾਈ <br/> ਅਗਲੀ ਖ਼ਬਰ 'ਆਪ' ਨੂੰ ਪੰਜਾਬ 'ਚੋਂ ਚੱਲਦਾ ਕਰਨ ਲਈ ਲੋਕ ਹੋਏ ਉਤਾਵਲੇ-ਸਾਬਕਾ ਜੱਜ ਸਿੰਮਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।