ਲੁਧਿਆਣਾ, 7 ਮਈ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਵਿਖੇ ਆਪੇ੍ਰਸ਼ਨ ਸਿੰਦੂਰ ਦੀ ਵਰੇ੍ਹਗੰਢ ਮਨਾਈ ਗਈ | ਇਸ ਮੌਕੇ ਸਕੂਲ ਦੇ ਕੈਡਿਟਾਂ ਵਲੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਸ਼ਹੀਦਾਂ ਨੰੂ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਦੇਸ਼ ਭਗਤੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਦੀ ਸਹੁੰ ਵੀ ਖਾਦੀ | ਪਿ੍ੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ 6 ਤੇ 7 ਮਈ ਦੀ ਦਰਮਿਆਨੀ ਰਾਤ ਨੂੰ ਭਾਰਤੀ ਹਵਾਈ ਸੈਨਾ ਵਲੋਂ ਪਾਕਿਸਤਾਨ ਦੇ ਅੱਤਵਾਦੀਆਂ 'ਤੇ ਕੀਤੇ ਗਏ ਸਫਲ ਆਪ੍ਰੇਸ਼ਨ ਨੂੰ ਆਪੇ੍ਰਸ਼ਨ ਸਿੰਦੂਰ ਵਜੋਂ ਨਾਂਅ ਦਿੱਤਾ ਗਿਆ ਸੀ, ਜਿਸ ਵਿਚ ਅੱਤਵਾਦੀਆਂ ਦੇ ਅੱਠ ਟਿਕਾਣੇ ਬਿਲਕੁਲ ਹੀ ਤਬਾਹ ਕਰ ਦਿੱਤੇ ਗਏ ਸਨ ਅਤੇ ਪਾਕਿਸਤਾਨ ਨੂੰ ਪੂਰੇ ਸੰਸਾਰ ਅੱਗੇ ਨੰਗਾ ਕੀਤਾ ਗਿਆ | ਸਕੂਲ ਵਿਚ ਇਸ ਦੀ ਵਰ੍ਹੇਗੰਢ ਮਨਾਈ ਗਈ | ਏ.ਐਨ.ਓ. ਫਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਇਹ ਆਪੇ੍ਰਸ਼ਨ ਪਹਿਲਗਾਮ ਵਿਚ ਮਾਰੇ ਗਏ ਭਾਰਤੀਆਂ ਦੇ ਬਦਲੇ ਵਜੋਂ ਕੀਤਾ ਗਿਆ ਸੀ | ਭਾਰਤ ਨੇ ਆਪਣੀ ਹਵਾਈ ਫੌਜ ਦੇ ਨਾਲ ਹਮਲਾ ਕਰਕੇ ਪਾਕਿਸਤਾਨ ਦੇ ਆਮ ਨਾਗਰਿਕਾਂ ਦੀ ਬਜਾਏ ਅੱਤਵਾਦੀ ਸੰਗਠਨਾਂ 'ਤੇ ਇਹ ਕਾਰਵਾਈ ਕੀਤੀ ਤੇ ਉਥੇ ਬਹੁਤ ਜ਼ਿਆਦਾ ਨੁਕਸਾਨ ਪਹੁੰਚਾਇਆ | ਇਸ ਮੌਕੇ ਮਨਦੀਪ ਸਿੰਘ, ਮਨੋਜ ਕੁਮਾਰ, ਰਵਿੰਦਰ ਕੌਰ, ਹਰਪ੍ਰੀਤ ਕੌਰ ਆਦਿ ਵੀ ਮੌਜੂਦ ਸਨ |