15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਹਿਕਾਰੀ ਸੁਸਾਇਟੀਆਂ 'ਚ ਸਾਉਣੀ ਦੇ ਵਧਾਏ ਹੱਦ ਕਰਜ਼ੇ ਨੂੰ ਅਮਲੀ ਰੂਪ 'ਚ ਲਾਗੂ ਕਰਵਾਏ ਪੰਜਾਬ ਸਰਕਾਰ-ਦਸਮੇਸ਼ ਯੂਨੀਅਨ <br/>

ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਜਸਵਿੰਦਰ ਸਿੰਘ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆਂ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਜ਼ਿਲ੍ਹਾ ਖ਼ਜ਼ਾਨਚੀ ਅਮਰੀਕ ਸਿੰਘ ਤਲਵੰਡੀ, ਜਥੇਦਾਰ ਗੁਰਮੇਲ ਸਿੰਘ ਢੱਟ, ਰਣਜੀਤ ਸਿੰਘ ਗੁੜੇ੍ਹ ਤੇ ਸੋਹਣ ਸਿੰਘ ਸਵੱਦੀ ਨੇ ਮੀਟਿੰਗ ਦÏਰਾਨ ਸੰਬੋਧਨ ਕਰਦਿਆਂ ਕਿਹਾ ਕਿ 2019 ਤੋਂ ਸੱਤ ਸਾਲ ਬਾਅਦ ਵਧੀ ਮਹਿੰਗਾਈ ਦੇ ਆਧਾਰ 'ਤੇ ਕੋਆਪਰੇਟਿਵ ਸੁਸਾਇਟੀਆਂ 'ਚ ਸਾਉਣੀ ਦੀ ਝੋਨੇ ਦੀ ਫ਼ਸਲ ਸਬੰਧੀ ਹੱਦ ਕਰਜ਼ਾ 25440 ਰੁਪਏ ਤੋਂ ਵਧਾ ਕੇ, ਪੰਜਾਬ ਸਰਕਾਰ ਨੇ 39000 ਰੁਪਏ (23000 ਰੁਪਏ ਨਗਦ ਤੇ 16000 ਰੁਪਏ ਦਾ ਰੇਹ/ਸਪਰੇਅ) ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ¢ ਦੂਜੇ ਪਾਸੇ ਕੇਂਦਰੀ ਏਜੰਸੀ ਨਬਾਰਡ ਵਲੋਂ ਪੰਜਾਬ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਦੀ ਲਿਮਟ ਵਧਾਉਣ ਦੀ ਬਜਾਏ ਘਟਾਉਣ ਕਰਕੇ ਕੋਆਪੇ੍ਰਟਿਵ ਸੁਸਾਇਟੀਆਂ ਦੇ ਪ੍ਰਬੰਧਕ ਤੇ ਮੁਲਾਜ਼ਮ ਕਿਸਾਨਾਂ ਨੂੰ ਨਵੇਂ ਹੱਦ ਕਰਜ਼ੇ ਦੀ ਅਦਾਇਗੀ ਨਹੀਂ ਕਰ ਰਹੇ¢ ਇਸ ਲਈ ਜਥੇਬੰਦੀ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਾਸੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਉਹ ਨਬਾਰਡ ਪਾਸੋਂ ਲੋੜੀਂਦੇ ਸਰਮਾਏ ਦਾ ਪ੍ਰਬੰਧ ਯਕੀਨ ਬਣਵਾਉਣ ਲਈ ਢੁਕਵੀਂ ਸਰਕਾਰੀ ਕਾਰਵਾਈ ਤੇ ਚਾਰਾਜੋਈ ਤੇਜ਼ ਕਰਕੇ ਬਿਨਾਂ ਕਿਸੇ ਹੋਰ ਦੇਰੀ ਤੋਂ ਆਪ ਦੇ ਨੋਟੀਫ਼ਿਕੇਸ਼ਨ ਨੂੰ ਫ਼ੌਰੀ ਅਮਲੀ ਰੂਪ 'ਚ ਲਾਗੂ ਕਰਵਾਵੇ ਤਾਂ ਜੋ ਖੇਤੀ ਕਾਰਜਾਂ ਅਤੇ ਕਿਸਾਨੀ ਸਿਰ ਖੜ੍ਹੇ ਸੰਕਟ ਨੂੰ ਸਮੇਂ ਸਿਰ ਨਜਿੱਠਿਆ ਜਾ ਸਕੇ | ਇਸ ਮੌਕੇ ਗੁਰਦੇਵ ਸਿੰਘ ਢੱਟ, ਗੁਰਦੀਪ ਸਿੰਘ ਸਵੱਦੀ, ਗੁਰਚਰਨ ਸਿੰਘ ਤਲਵੰਡੀ, ਲਛਮਣ ਸਿੰਘ ਸਿਧਵਾਂ, ਤੇਜਿੰਦਰ ਸਿੰਘ ਬਿਰਕ, ਅਮਰਜੀਤ ਸਿੰਘ ਖੰਜਰਵਾਲ, ਨਿਰਭੈ ਸਿੰਘ ਤਲਵੰਡੀ ਤੇ ਕੁਲਦੀਪ ਸਿੰਘ ਸਵੱਦੀ ਉਚੇਚੇ ਤÏਰ 'ਤੇ ਸ਼ਾਮਿਲ ਹੋਏ¢

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਲਾਇਆ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ <br/> ਅਗਲੀ ਖ਼ਬਰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਪੇ੍ਰਸ਼ਨ ਸੰਧੂਰ ਦੀ ਵਰੇ੍ਹਗੰਢ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।