15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਢੰਡਾਰੀ ਕਲਾਂ ਇਲਾਕੇ 'ਚ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਤੋਂ ਲੋਕ ਬੇਹੱਦ ਦੁਖੀ <br/>

ਅਜੀਤ ਡੈਸਕ 08-05-2026
ਢੰਡਾਰੀ ਕਲਾਂ/ਲੁਧਿਆਣਾ, 7 ਮਈ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਵਾਰਡ ਨੰਬਰ 25 ਵਿਖੇ ਅਣ-ਐਲਾਲੇ ਲੱਗ ਰਹੇ ਬਿਜਲੀ ਕੱਟਾਂ ਤੋਂ ਲੋਕ ਬੇਹੱਦ ਦੁਖੀ ਹਨ | ਪਿਛਲੀ ਰਾਤ ਬਿਜਲੀ ਸਪਲਾਈ ਘੱਟ ਵੱਧ ਆਉਣ ਕਾਰਨ ਲੋਕਾਂ ਦੇ ਘਰਾਂ ਦੇ ਬਿਜਲੀ ਉਪਕਰਨ ਸੜ ਗਏ, ਜਿਸ ਕਾਰਨ ਲੋਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਦੱਸਿਆ ਕਿ ਲੰਘੀ ਰਾਤ ਬਿਜਲੀ ਸਪਲਾਈ ਠੱਪ ਹੋ ਗਈ ਸੀ, ਜੋ ਅਗਲੇ ਦਿਨ ਆਈ | ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਘੱਟ-ਵੱਧ ਆਉਣ ਕਾਰਨ ਲੋਕਾਂ ਦੇ ਘਰਾਂ ਦੇ ਬਿਜਲੀ ਉਪਕਰਨ ਤੱਕ ਸੜ ਗਏ | ਕੌਂਸਲਰ ਵੀਰੂ ਨੇ ਦੱਸਿਆ ਕਿ ਰਾਤ ਸਮੇਂ ਉਨ੍ਹਾਂ ਪਾਵਰਕਾਮ ਅਧਿਕਾਰੀਆਂ ਨਾਲ ਬਿਜਲੀ ਬੰਦ ਹੋਣ ਸਬੰਧੀ ਗੱਲਬਾਤ ਕੀਤੀ ਤਾਂ ਪਾਵਰਕਾਮ ਅਧਿਕਾਰੀਆਂ ਨੇ ਜਵਾਬ ਦਿੱਤਾ ਕਿ ਮੁਲਾਜ਼ਮਾਂ ਦੀ ਘਾਟ ਚੱਲ ਰਹੀ ਹੈ, ਜਿਹੜੇ ਮੁਲਾਜ਼ਮ ਮੌਜੂਦ ਹਨ, ਉਹ ਵੀ ਧਰਨੇ 'ਤੇ ਗਏ ਹੋਏ ਹਨ | ਉਨ੍ਹਾਂ ਦੱਸਿਆ ਕਿ ਜਦ ਪਾਵਰਕਾਮ ਅਧਿਕਾਰੀਆਂ ਨੂੰ ਸਵੇਰ ਸਮੇਂ ਫ਼ੋਨ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਅੱਜ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਾ ਹੈ, ਜਿਸ ਕਾਰਨ ਮੁਲਾਜ਼ਮ ਹਾਜ਼ਰ ਨਹੀਂ ਹਨ | ਕੌਂਸਲਰ ਵੀਰੂ ਨੇ ਕਿਹਾ ਕਿ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋਏ ਮੁਲਾਜ਼ਮ ਅੱਜ ਧਰਨੇ ਦੇਣ ਲਈ ਮਜਬੂਰ ਹੋ ਰਹੇ ਹਨ, ਜੇਕਰ ਗਰਮੀਆਂ ਦੇ ਦਿਨਾਂ ਦੌਰਾਨ ਬਿਜਲੀ ਮੁਲਾਜ਼ਮਾਂ ਦਾ ਇਹੋ ਹਾਲ ਰਿਹਾ ਤਾਂ ਲੋਕ ਕਿੱਥੇ ਜਾਣਗੇ | ਉਨ੍ਹਾਂ ਪਾਵਰਕਾਮ ਦੇ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਢੰਡਾਰੀ ਕਲਾਂ 'ਚ ਬਿਜਲੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਬਿਜਲੀ ਦੀ ਮੁਰੰਮਤ ਦਾ ਜੋ ਵੀ ਕੰਮ ਰਹਿੰਦਾ ਹੈ, ਉਸ ਨੂੰ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਜਦ ਇਸ ਸੰਬੰਧੀ ਸਬੰਧਿਤ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀ ਤਾਂ ਸੰਪਰਕ ਨਹੀਂ ਹੋ ਸਕਿਆ |

ਪਿਛਲੀ ਖ਼ਬਰ ਜੀ.ਐਸ.ਟੀ. ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਅÏਰਤ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦਾ ਮਕਸਦ ਪੰਜਾਬ ਦੇ ਸਾਰੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣਾ- ਪਿ੍ਥੀਪਾਲ ਸਿੰਘ ਬਟਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।