ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਜੀ.ਐਸ.ਟੀ. ਦੇ ਮਾਮਲੇ ਵਿਚ ਸਰਕਾਰ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਅÏਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਕਮਿਸ਼ਨਰ ਅਰੁਣ ਕੁਮਾਰ ਜੈਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਸੋਨੀਆ ਦੇਵੀ ਮਾਲਕ ਪਲਕ ਇੰਟਰਪ੍ਰਾਈਜਿਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਜੀ.ਐਸ.ਟੀ. ਦੇ ਮਾਮਲੇ ਵਿਚ ਸਰਕਾਰ ਨਾਲ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ¢ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢