ਆਲਮਗੀਰ, 7 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਲੋਕ ਗਾਇਕ ਪਾਲੀ ਦੇਤਵਾਲੀਆ ਦੇ ਨÏਜਵਾਨ ਸਪੁੱਤਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਬਹੁਜਨ ਸਮਾਜ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਦੇਤਵਾਲੀਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ¢ ਇਸ ਸਮੇਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਨੇ ਪਾਲੀ ਦੇਤਵਾਲੀਆ ਨਾਲ ਦਿੱਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਪ੍ਰਗਟ ਕੀਤਾ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਦੀ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ¢ ਇਸ ਮÏਕੇ ਭਾਗ ਸਿੰਘ ਸਰੀਂਹ, ਪਰਗਣ ਬਿਲਗਾ ਇੰਚਾਰਜ ਲੋਕ ਸਭਾ ਲੁਧਿਆਣਾ, ਕਮਲ ਘਈ ਪ੍ਰਧਾਨ ਹਲਕਾ ਗਿੱਲ, ਕਰਮਜੀਤ ਸਿੰਘ ਇਯਾਲੀ ਖ਼ੁਰਦ, ਸੰਦੀਪ ਕੁਮਾਰ ਪ੍ਰਤਾਪ ਸਿੰਘ ਵਾਲਾ, ਪ੍ਰਵੀਨ ਕੁਮਾਰ ਪ੍ਰਤਾਪ ਸਿੰਘ ਵਾਲਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ¢