14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੀ ਮੀਟਿੰਗ <br/>

ਅਜੀਤ ਡੈਸਕ 08-05-2026
ਇਆਲੀ/ਥਰੀਕੇ, 7 ਮਈ (ਮਨਜੀਤ ਸਿੰਘ ਦੁੱਗਰੀ)-ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 10 ਮਈ ਨੂੰ ਲੁਧਿਆਣਾ ਵਿਖੇ ਮਨਾਏ ਜਾਣ ਵਾਲੇ ਜਨਮ ਦਿਹਾੜੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਵਲੋਂ ਅਹਿਮ ਮੀਟਿੰਗ ਫ਼ਿਰੋਜ਼ਪੁਰ ਮਾਰਗ ਸਥਿਤ ਪੰਚਸ਼ੀਲ ਇਨਕਲੇਵ ਸਥਿਤ ਖੋਸਾ ਦੇ ਗ੍ਰਹਿ ਵਿਖੇ ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਲੀਲ ਦੀ ਅਗਵਾਈ ਹੇਠ ਕੀਤੀ, ਜਿਸ ਵਿਚ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖਾਲਸਾ, ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਯੂਥ ਆਗੂ ਜਸਦੀਪ ਸਿੰਘ ਕਾਉਂਕੇ, ਸਾਬਕਾ ਸਰਪੰਚ ਹਰੀ ਓਮ ਸ਼ਰਮਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਲੁਧਿਆਣਾ ਸਮੇਤ ਸੂਬੇ ਭਰ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੋਇਆ | ਕਾਂਗਰਸ ਅਤੇ ਮੌਜੂਦਾ ਸਰਕਾਰ ਸਮੇਂ ਸੂਬੇ ਦਾ ਕੋਈ ਵਿਕਾਸ ਨਹੀਂ ਹੋਇਆ | ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦਾ ਵਿਰਸਾ ਕੁਰਬਾਨੀਆਂ ਵਾਲਾ ਵਿਰਸਾ ਰਿਹਾ | ਅਣਗਿਣਤ ਸ਼ਹਾਦਤਾਂ ਤੋਂ ਬਾਅਦ ਇਹ ਪਾਰਟੀ ਬਣੀ, ਜਿਸ ਨੂੰ ਰਜਿਸਟਰ ਕਰਨ ਲਈ ਹੀ 47 ਸਾਲ ਸੰਘਰਸ਼ ਕਰਨਾ ਪਿਆ | ਯੂਥ ਆਗੂ ਜਸਦੀਪ ਸਿੰਘ ਕਾਉਂਕੇ ਨੇ ਕਿਹਾ ਕਿ ਉਹ ਨੌਜਵਾਨਾਂ ਦਾ ਵੱਡਾ ਕਾਫ਼ਲਾ ਲੈ ਕੇ ਰੈਲੀ 'ਚ ਪਹੁੰਚਣਗੇ | ਪ੍ਰਧਾਨ ਗੁਰਦੀਪ ਸਿੰਘ ਲੀਲ ਵਲੋਂ ਮੀਟਿੰਗ 'ਚ ਪਹੰੁਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਦੇ ਸੱਦੇ 'ਤੇ ਮੀਟਿੰਗ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ | ਜਥੇ. ਹੀਰਾ ਸਿੰਘ ਗਾਬੜੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਉਚੇਚੇ ਤੌਰ 'ਤੇ ਪਹੁੰਚੇਗੀ | ਇਹ ਸਮਾਗਮ 2027 ਦੀਆਂ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇ੍ਹਗਾ | ਇਸ ਮੌਕੇ ਜਥੇਦਾਰ ਨਛੱਤਰ ਸਿੰਘ ਸਿੱਧੂ, ਬੀਬੀ ਸ਼ੀਤਲ ਪ੍ਰਕਾਸ਼ ਕੌਰ, ਸਰਕਲ ਪ੍ਰਧਾਨ ਰਘਬੀਰ ਸਿੰਘ ਥਰੀਕੇ, ਜਥੇਦਾਰ ਚਰਨ ਸਿੰਘ, ਡਾਕਟਰ ਪਿ੍ਤਪਾਲ ਸਿੰਘ ਆਲਮਗੀਰ, ਰਵਿੰਦਰ ਸਿੰਘ ਬੇਦੀ, ਜਗਤਾਰ ਸਿੰਘ ਐਤੀਆਣਾ, ਕੁਲਦੀਪ ਸਿੰਘ ਖਾਲਸਾ, ਗੁਰਚਰਨ ਸਿੰਘ ਚੜਿੱਕ, ਜਸਵਿੰਦਰ ਸਿੰਘ ਖੱਟੜ, ਜਗਦੀਸ਼ ਸਿੰਘ ਬਿੱਟੂ, ਕਾਕਾ ਕੁਲਜੀਤ ਸਿੰਘ, ਨਰਿੰਦਰਪਾਲ ਸਿੰਘ ਸੋਨੂੰ, ਜਸਪ੍ਰੀਤ ਸਿੰਘ, ਅਵਤਾਰ ਸਿੰਘ ਨਿਰਬਾਣ, ਰਤਨ ਚੋਪੜਾ, ਸਾਗਰ ਬਾੜੇਵਾਲ, ਅਜੀਤ ਸਿੰਘ ਹੀਰਾ, ਸੁਰਿੰਦਰਪਾਲ ਸਿੰਘ, ਦਲੀਪ ਸਿੰਘ, ਨਿਰਭੈ ਸਿੰਘ ਸਿੱਧੂ, ਰਾਣਾ ਜੋਧਾ, ਪ੍ਰਭਦੀਪ ਸਿੰਘ ਖੋਸਾ, ਪਿਆਰਾ ਸਿੰਘ ਦਿਉਲ, ਗਗਨਦੀਪ ਸਿੰਘ ਢਿੱਲੋਂ, ਨਰਿੰਦਰਪਾਲ ਸਿੰਘ ਸੋਨੂੰ, ਅਸ਼ਵਨੀ ਲਾਲ ਬਾਗ, ਰਵਨੀਤ ਸਿੰਘ ਬੇਦੀ, ਅਮਰਜੀਤ ਸਿੰਘ ਗਿੱਲ ਲਾਲ ਬਾਗ, ਐਡਵੋਕੇਟ ਸਿਮਰਨਦੀਪ ਸਿੰਘ ਵਿਰਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਵਲੋਂ ਸੂਬੇ 'ਚ ਐੱਸ.ਸੀ. ਵਿੰਗ ਦੀ ਬਣਾਈ ਸਲਾਹਕਾਰ ਕਮੇਟੀ 'ਚ ਮਨਦੀਪ ਸਿੰਘ ਰੰਗੜ ਨੰਗਲ ਨੂੰ ਕੀਤਾ ਸ਼ਾਮਿਲ <b... ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ 'ਵਿਰਾਸਤ ਮੇਲੇ' ਵਿਚ ਕੀਤਾ ਪੰਜਾਬ ਦੇ ਸੱਭਿਆਚਾਰ ਨੂੰ ਪ੍ਰਦਰਸ਼ਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।