26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਟਰਾਂਸਫਾਰਮਰ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ ਕੇਸ ਦਰਜ <br/>

ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਟਰਾਂਸਫਾਰਮਰ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਵਧੀਕ ਨਿਗਰਾਨ ਇੰਜੀਨੀਅਰ ਫੋਕਲ ਪੁਆਇੰਟ ਸੰਜੀਵ ਜੋਲੀ ਨੇ ਦੱਸਿਆ ਕਿ ਮੁਲਜ਼ਮ ਵਲੋਂ 63 ਕੇ. ਵੀ. ਦੇ ਟਰਾਂਸਫਾਰਮਰ ਦੇ ਜੀ. ਓ. ਸਵਿੱਚ ਨੂੰ ਆਪਣੇ ਆਪ ਕੱਟ ਕੇ ਇਸ ਟਰਾਂਸਫਾਰਮਰ ਦੀ ਐਲ. ਟੀ. ਦੀ ਲਾਈਨ 'ਤੇ ਪੀ. ਵੀ. ਸੀ. ਪਾਈਪ ਪਾਈ ਤੇ ਮੁਲਜ਼ਮ ਵਲੋਂ ਟਰਾਂਸਫਾਰਮਰ ਨਾਲ ਛੇੜਛਾੜ ਕਰਕੇ ਜੀ. ਓ. ਸਵਿੱਚ ਨੂੰ ਕੱਟ ਕੇ ਚਾਲੂ ਅਤੇ ਬੰਦ ਕਰਨ ਕਰਕੇ ਇਹ ਟਰਾਂਸਫਾਰਮਰ ਪੂਰੀ ਤਰ੍ਹਾਂ ਨਾਲ ਖਰਾਬ ਹੋ ਗਿਆ ਹੋ ਗਿਆ, ਜਿਸ ਨਾਲ ਬਿਜਲੀ ਵਿਭਾਗ ਦਾ 81,784 ਰੁਪਏ ਦਾ ਨੁਕਸਾਨ ਹੋਇਆ ਹੈ | ਜਾਂਚ ਅਧਿਕਾਰੀ ਗੁਰਦੀਪ ਸਿੰਘ ਨੇ ਮੁਲਜ਼ਮ ਕਿ੍ਸ਼ਨ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਮੈਡੀਵੇਜ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਦੌਰਾਨ 150 ਮਰੀਜ਼ਾਂ ਦੀ ਕੀਤੀ ਜਾਂਚ <br/> ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਨ ਮੌਕੇ ਹੋਏ ਸਮਾਗਮ ਸਮੇਂ ਇੰਦਰਪਾਲ ਸਿੰਘ ਮਰਵਾਹਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।