26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਕੇਸ ਦਰਜ <br/>

ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਅਵਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 3 ਲੱਖ 38 ਹਜ਼ਾਰ ਰੁਪਏ ਹਾਸਿਲ ਕਰਕੇ ਧੋਖਾਧੜੀ ਕੀਤੀ | ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਨਾ ਤਾਂ ਉਸ ਦੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਉਸ ਨੂੰ ਵਿਦੇਸ਼ ਭੇਜਿਆ | ਜਾਂਚ ਅਧਿਕਾਰੀ ਏ. ਐਸ. ਆਈ. ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਰਾਜੂ ਠਾਕੁਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦੀ ਕੁੱਟਮਾਰ
ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸਨੀ ਸਿੰਘ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮੁਲਜ਼ਮਾਂ ਨੇ ਫੁੱਲਾਂਵਾਲ ਚੌਕ 'ਚ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਤੇ ਧਮਕੀਆਂ ਦਿੱਤੀਆਂ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਤਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਜਗਦੀਪ ਸਿੰਘ, ਰਾਜਦੀਪ ਸਿੰਘ ਤੇ ਪ੍ਰਗਟ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਲੱਖਾਂ ਦੀ ਧੋਖਾਧੜੀ ਦੇ ਮਾਮਲੇ 'ਚ ਕੇਸ ਦਰਜ
ਥਾਣਾ ਦੁੱਗਰੀ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰੁਪਿੰਦਰ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਮਮਸ਼ਵਰਾ ਹੋ ਕੇ ਉਸ ਨਾਲ 4 ਲੱਖ ਰੁਪਏ ਦੀ ਧੋਖਾਧੜੀ ਕੀਤੀ | ਜਾਂਚ ਅਧਿਕਾਰੀ ਐਸ. ਆਈ. ਰਵਿੰਦਰ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਜਸਪ੍ਰੀਤ, ਹਰਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ 'ਚ ਕੇਸ ਦਰਜ
ਥਾਣਾ ਦਰੇਸੀ ਅਧੀਨ ਆਉਂਦੇ ਪਿੰਡ ਸੇਖੇਵਾਲ ਵਿਖੇ ਜਾਇਦਾਦ 'ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸੀਵਿਕਾ ਧੀਰ ਨੇ ਦੱਸਿਆ ਕਿ ਮੁਲਜ਼ਮ ਨੂੰ ਉਸ ਨੇ ਆਪਣੀ ਜਾਇਦਾਦ ਵਰਤਣ ਲਈ ਦਿੱਤੀ ਸੀ, ਪਰ ਕਥਿਤ ਦੋਸ਼ੀ ਨੇ ਉਸ ਦੀ ਜਾਇਦਾਦ 'ਤੇ ਕਬਜ਼ਾ ਕਰ ਲਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਦੀਪਕ ਧੀਰ ਖ਼ਿਲਾਫ਼ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ 600 ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਸ਼ਹੀਦ ਸਰਾਭਾ ਦੇ ਜਨਮ ਦਿਵਸ ਸਮਾਗਮ 'ਚ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।