02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਾਬਾਰਡ ਵਲੋਂ 'ਪੰਜਾਬ ਦੇ ਵਿਕਾਸ ਵਿਚ ਐਮ. ਐਸ. ਐਮ. ਈਜ. ਦੀ ਭੂਮਿਕਾ' ਵਿਸ਼ੇ 'ਤੇ ਸੈਸ਼ਨ <br/>

'ਪੰਜਾਬ ਦੇ ਵਿਕਾਸ ਵਿਚ ਐਮ. ਐਸ. ਐਮ. ਈਜ. ਦੀ ਭੂਮਿਕਾ' ਵਿਸ਼ੇ 'ਤੇ ਕਰਵਾਏ ਸੈਸ਼ਨ 'ਚ ਸ਼ਾਮਿਲ ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਤੇ ਹੋਰ | ਅਜੀਤ ਤਸਵੀਰ <br/> 25-05-2026
ਲੁਧਿਆਣਾ, 24 ਮਈ (ਜਤਿੰਦਰ ਭੰਬੀ)-ਨੈਸ਼ਨਲ ਬੈਂਕ ਫ਼ਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵਲੋਂ ਚੰਡੀਗੜ੍ਹ ਵਿਖੇ 'ਪੰਜਾਬ ਦੇ ਵਿਕਾਸ 'ਚ ਐਮ. ਐਸ. ਐਮ. ਈਜ. ਦੀ ਭੂਮਿਕਾ' ਵਿਸ਼ੇ 'ਤੇ ਇਕ ਸੈਸ਼ਨ ਦਾ ਕਰਵਾਇਆ | ਇਸ ਮੌਕੇ ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਮੁੱਖ ਬੁਲਾਰੇ ਵਜੋਂ ਹਾਜ਼ਰ ਸਨ | ਕੁਲਾਰ ਨੇ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਕਿਹਾ ਕਿ ਐਮ. ਐਸ. ਐਮ. ਈਜ. ਪੰਜਾਬ ਦੇ ਉਦਯੋਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਰਾਜ ਦੇ ਆਰਥਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਮੁੱਖ ਤੌਰ 'ਤੇ ਇਸ ਦੇ ਐਮ. ਐਸ. ਐਮ. ਈ. ਸੈਕਟਰ ਦੀ ਮਜ਼ਬੂਤੀ ਅਤੇ ਵਿਕਾਸ 'ਤੇ ਨਿਰਭਰ ਕਰਦੀ ਹੈ | ਉਨ੍ਹਾਂ ਕਿਹਾ ਕਿ ਐਮ. ਐਸ. ਐਮ. ਈਜ. ਨਾ ਸਿਰਫ਼ ਵੱਡੇ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਦੇ ਹਨ, ਸਗੋਂ ਨਿਰਯਾਤ, ਨਵੀਨਤਾ ਤੇ ਉਦਯੋਗਿਕ ਵਿਕਾਸ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ | ਉਨ੍ਹਾਂ ਸਰਕਾਰ ਨੂੰ ਪੰਜਾਬ ਵਿਚ ਐਮ. ਐਸ. ਐਮ. ਈ. ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਬਿਹਤਰ ਨੀਤੀਗਤ ਸਹਾਇਤਾ, ਵਿੱਤ ਤੱਕ ਆਸਾਨ ਪਹੁੰਚ ਅਤੇ ਬੁਨਿਆਦੀ ਢਾਂਚਾ ਸਹੂਲਤਾਂ ਪ੍ਰਦਾਨ ਕਰਨ ਦਾ ਸੱਦਾ ਦਿੱਤਾ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਕੁਸ਼ਾਸਨ ਤੋਂ ਤੰਗ ਪੰਜਾਬ ਦੀ ਜਨਤਾ ਬਦਲਾਅ ਲਈ ਤਿਆਰ-ਡਾ. ਨਰੇਂਦਰ ਸਿੰਘ ਰੈਣਾ <br/> ਅਗਲੀ ਖ਼ਬਰ ਫੋਨ 'ਤੇ ਮਾੜੀ ਸ਼ਬਦਾਵਲੀ ਵਰਤਣ ਤੇ ਧਮਕੀਆਂ ਦੇਣ ਦੇ ਮਾਮਲੇ 'ਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।