22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬੁੱਢੇ ਦਰਿਆ ’ਤੇ ਨਾਲਿਆਂ ਦੀ ਸਫ਼ਾਈ ਲਈ ਨਿਗਮ ਹੋਇਆ ਸੁਚੇਤ

ਅਜੀਤ ਡੈਸਕ 01-07-2026
ਲੁਧਿਆਣਾ, 30 ਜੂਨ (ਭੁਪਿੰਦਰ ਸਿੰਘ ਬੈਂਸ)-ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਵਲੋਂ ਬੁੱਢੇ ਦਰਿਆ ਅਤੇ ਸ਼ਹਿਰ ਦੇ ਅੰਦਰੂਨੀ ਨਾਲਿਆਂ ਦੀ ਸਫ਼ਾਈ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ। ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਬੁੱਢੇ ਦਰਿਆ ਅਤੇ ਹੋਰ ਅੰਦਰੂਨੀ ਨਾਲਿਆਂ ਦੀ ਨਿਯਮਿਤ ਗਾਰ ਕੱਢਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਬਰਸਾਤ ਦੌਰਾਨ ਪਾਣੀ ਦੇ ਵਹਾਅ ਵਿਚ ਕੋਈ ਰੁਕਾਵਟ ਨਾ ਆਵੇ। ਢੋਕਾ ਮੁਹੱਲਾ, ਦਮੋਰੀਆ ਪੁਲ ਨਾਲ ਜੁੜੇ ਭਦੌੜ ਹਾਊਸ, ਸ਼ਾਹੀ ਮੁਹੱਲਾ ਤੇ ਕੁੰਦਨਪੁਰੀ ਇਲਾਕਿਆਂ ਦੇ ਨਾਲਿਆਂ ਦੀ ਸਫ਼ਾਈ ਲਈ ਪੋਕਲੇਨ ਅਤੇ ਸੁਪਰ ਸਕਸ਼ਨ ਮਸ਼ੀਨਾਂ ਤੈਨਾਤ ਕੀਤੀਆਂ ਗਈਆਂ ਹਨ। ਨਿਗਮ ਅਧਿਕਾਰੀਆਂ ਅਨੁਸਾਰ ਗਾਰ ਕੱਢਣ ਦਾ ਇਕ ਦੌਰ ਲਗਭਗ ਪੂਰਾ ਹੋ ਚੁੱਕਾ ਹੈ, ਪਰ ਸਫ਼ਾਈ ਦਾ ਕੰਮ ਲਗਾਤਾਰ ਜਾਰੀ ਰਹੇਗਾ। ਕਮਿਸ਼ਨਰ ਅਲੰਕਾਰ ਨੇ ਬਰਸਾਤੀ ਮੌਸਮ ਦੌਰਾਨ ਸੀਨੀਅਰ ਅਧਿਕਾਰੀਆਂ ਨੂੰ ਮੈਦਾਨ ਵਿਚ ਸਰਗਰਮ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਬੁੱਢੇ ਦਰਿਆ ਵਿਚੋਂ ਕੱਢੀ ਜਾ ਰਹੀ ਗਾਰ ਨੂੰ ਹਟਾਉਣ ਲਈ ਰਾਤ ਸਮੇਂ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਲੈਕਚਰਾਰ ਕੇਡਰ ਦੀਆਂ 1013 ਅਸਾਮੀਆਂ ਭਰਨ ਲਈ ਐੱਸ. ਸੀ./ਬੀ. ਸੀ. ਵਰਗ ਦਾ ਰਾਖਵਾਂਕਰਨ ਸਿਫ਼ਰ ਕਰਨ ’... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਸਾਰੇ ਸਰਕਾਰੀ ਕੰਮ ਈ-ਆਫਿਸ ਪੋਰਟਲ ਰਾਹੀਂ ਕਰਨ ਦੇ ਦਿੱਤੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।