29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਖਾਤਿਆਂ ’ਚ ਪੈਸੇ ਆਉਣੇ ਹੋਏ ਸ਼ੁਰੂ

ਅਜੀਤ ਡੈਸਕ 02-07-2026
ਲੁਧਿਆਣਾ, 1 ਜੁਲਾਈ (ਡਾ: ਤਰਲੋਚਨ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ ਔਰਤਾਂ ਦੇ ਖਾਤਿਆਂ ਵਿਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨੂੰ ਲੈ ਕੇ ਔਰਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਵਲੋਂ ਕੀਤੇ ਵਾਅਦੇ ਅਨੁਸਾਰ ਔਰਤਾਂ 1 ਜੁਲਾਈ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀਆਂ ਸਨ, ਜਿਉਂ ਹੀ ਦਿਨ ਚੜ੍ਹਿਆ ਤਾਂ ਔਰਤਾਂ ਦੀਆਂ ਨਜ਼ਰਾਂ ਆਪਣੇ ਮੋਬਾਈਲਾਂ ‘ਤੇ ਟਿਕੀਆਂ ਹੋਈਆਂ ਸਨ, ਜਿਉਂ ਹੀ ਬਾਅਦ ਦੁਪਹਿਰ ਔਰਤਾਂ ਦੇ ਖਾਤਿਆਂ ਵਿਚ ਪੈਸੇ ਆਉਣੇ ਸ਼ੁਰੂ ਹੋਏ ਤਾਂ ਔਰਤਾਂ ਵਲੋਂ ਆਪਣੇ ਰਿਸ਼ਤੇਦਾਰਾਂ ਅਤੇ ਸਹੇਲੀਆਂ ਨੂੰ ਫ਼ੋਨ ਕਰਕੇ ਵਧਾਈ ਦੇਣ ਦਾ ਦੌਰ ਸ਼ੁਰੂ ਹੋ ਗਿਆ। ਸ਼ਹਿਰ ਦੀਆਂ ਕਈ ਥਾਵਾਂ ‘ਤੇ ਔਰਤਾਂ ਨੇ ਖਾਤਿਆਂ ਵਿਚ ਪੈਸੇ ਆਉਣ ਦੀ ਖ਼ੁਸ਼ੀ ਵਿਚ ਨੱਚ ਟੱਪ ਕੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰ ਰਹੀਆਂ ਸਨ। ਸ਼ਾਮ ਤੱਕ ਜਿਨ੍ਹਾਂ ਔਰਤਾਂ ਦੇ ਖਾਤਿਆਂ ਵਿਚ ਪੈਸੇ ਨਹੀਂ ਸਨ ਆਏ, ਉਨ੍ਹਾਂ ਦੇ ਮੋਬਾਈਲਾਂ ਉਪਰ ਸਰਕਾਰ ਵਲੋਂ ਮੈਸੇਜ ਆਉਣੇ ਸ਼ੁਰੂ ਹੋ ਗਏ ਸਨ ਕਿ ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਤੁਹਾਡੇ ਖਾਤੇ ਵਿਚ ਤਿੰਨ ਮਹੀਨਿਆਂ ਦੀ ਰਾਸ਼ੀ ਮਨਜ਼ੂਰ ਹੋ ਗਈ ਹੈ, ਇਹ ਰਕਮ 24 ਘੰਟੇ ਵਿਚ ਤੁਹਾਡੇ ਖਾਤੇ ਵਿਚ ਜਮਾ ਹੋ ਜਾਵੇਗੀ’। ਇਸ ਮੈਸੇਜ ਨੂੰ ਲੈ ਕੇ ਔਰਤਾਂ ‘ਚ ਪੈਦਾ ਹੋਈ ਬੇਚੈਨੀ ਦੂਰ ਹੋ ਗਈ ਕਿ ਕੱਲ੍ਹ ਤੱਕ ਉਨ੍ਹਾਂ ਦੇ ਖਾਤਿਆਂ ਵਿਚ ਵੀ ਪੈਸੇ ਆ ਜਾਣਗੇ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਨੂੰ ਲੈ ਕੇ ਸ਼ਹਿਰ ਦੇ ਵਿਧਾਇਕਾਂ ਵਲੋਂ ਆਪਣੇ ਪੱਧਰ ‘ਤੇ ਸਮਾਗਮ ਕਰਵਾਏ ਗਏ, ਜਿਸ ਵਿਚ ਔਰਤਾਂ ਨੇ ਢੋਲ ਦੇ ਡੱਗੇ ‘ਤੇ ਖੂਬ ਗਿੱਧਾ ਭੰਗੜਾ ਪਾਇਆ ਅਤੇ ਮੁੱਖ ਮੰਤਰੀ ਮਾਨ ਸਮੇਤ ਸਮੂਹ ਸੀਨੀਅਰ ਆਪ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ- ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ ਅਗਲੀ ਖ਼ਬਰ ਬੁੱਢੇ ਦਰਿਆ ’ਚ ਗੋਹਾ-ਕੂੜਾ ਸੁੱਟਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਸੰਤ ਸੀਚੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।