29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ- ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ

ਅਜੀਤ ਡੈਸਕ 02-07-2026
ਲੁਧਿਆਣਾ, 1 ਜੁਲਾਈ (ਡਾ: ਤਰਲੋਚਨ ਸਿੰਘ)-108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਸਿਵਲ ਹਸਪਤਾਲ ਲੁਧਿਆਣਾ ਵਿਖੇ ਹੋਈ, ਇਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ 108 ਐਂਬੂਲੈਂਸ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਕਿਸੇ ਸਮੇਂ ਵੀ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਤੋਂ ਗੁਰੇਜ ਨਹੀਂ ਕਰਨਗੇ। ਮੀਟਿੰਗ ਵਿਚ ਸੂਬੇ ਭਰ ਦੇ 150 ਦੇ ਕਰੀਬ ਕਰਮਚਾਰੀਆਂ ਨੇ ਹਿੱਸਾ ਲਿਆ, ਜਿਨਾਂ ਸਰਬਸੰਮਤੀ ਨਾਲ ਸਰਕਾਰ ਖਿਲਾਫ਼ ਮੋਰਚਾ ਖੋਲਣ ਦਾ ਐਲਾਨ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਰਵਿੰਦ ਚੌਹਾਨ ਅਤੇ ਖਜ਼ਾਨਚੀ ਸੁਖਪਾਲ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਉਨਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ ਤਾਂ ਸੂਬੇ ਭਰ ਵਿਚ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਰਮਚਾਰੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਉਨਾਂ ਨੂੰ ਪੱਕਾ ਕਰਨ ਦਾ ਵਿਸ਼ਵਾਸ਼ ਦਿਵਾਇਆ ਗਿਆ ਸੀ, ਪਰ ਸਰਕਾਰ ਆਪਣੇ ਕੀਤੇ ਵਾਅਦੇ ਤੇ ਖਰਾ ਨਹੀਂ ਉਤਰੀ। ਕਰਮਚਾਰੀਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਉਨਾਂ ਦਾ ਜੰਮ ਕੇ ਆਰਥਿਕ ਸ਼ੋਸ਼ਣ ਕਰ ਰਹੀਆਂ ਹਨ, ਉਨਾਂ ਤੋਂ ਘੰਟਿਆਂਬੱਧੀ ਓਵਰਟਾਈਮ ਲਿਆ ਜਾ ਰਿਹਾ ਹੈ ਪਰ ਜਦ ਪੈਸੇ ਦੇਣ ਦੀ ਗੱਲ ਆਉਂਦੀ ਹੈ ਤਾਂ ਕੰਪਨੀ ਤੇ ਸਰਕਾਰ ਦੋਵੇਂ ਪੱਲਾ ਝਾੜ ਲੈਂਦੇ ਹਨ। ਕਰਮਚਾਰੀਆਂ ਨੇ ਮੰਗ ਕੀਤੀ ਕਿ 108 ਐਂਬੂਲੈਂਸ ਸੇਵਾ ਨੂੰ ਪ੍ਰਾਈਵੇਟ ਕੰਪਨੀ ਦੇ ਚੁੰਗਲ ’ਚੋਂ ਮੁਕਤ ਕਰਕੇ ਸਿੱਧਾ ਪੰਜਾਬ ਸਰਕਾਰ ਅਧੀਨ ਕੀਤੀ ਜਾਵੇ, 15 ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਸਰਕਾਰ ਵਲੋਂ 2023 ’ਚ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਧਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕੀਤਾ ਜਾਵੇ, ਹੁਣ ਤੱਕ ਕਰਮਚਾਰੀਆਂ ਵਲੋਂ ਲਗਾਏ ਓਵਰਟਾਈਮ ਦਾ ਪੈਸਾ ਉਨਾਂ ਨੂੰ ਦਿੱਤਾ ਜਾਵੇ। ਕਰਮਚਾਰੀਆਂ ਨੇ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਹੁਣ ਉਨਾਂ ਦੇ ਸਬਰ ਦਾ ਬੰਨ ਟੁੱਟ ਜੇਕਰ ਹੈ, ਜੇਕਰ ਸਰਕਾਰ ਨੇ ਉਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਪਣੇ ਪਰਿਵਾਰਾਂ ਸਮੇਤ ਸੜਕਾਂ ਤੇ ਉਤਰਣ ਲਈ ਮਜ਼ਬੂਰ ਹੋਣਗੇ, ਜਿਸਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਹਲਕਾ ਆਤਮ ਨਗਰ ’ਚ ਕਰੋੜਾਂ ਦੀ ਜ਼ਮੀਨ ’ਤੇ ਕਬਜ਼ੇ ਦਾ ਮਾਮਲਾ ਭਖਿਆ ਕਮਲਜੀਤ ਸਿੰਘ ਕੜਵਲ ਤੇ ਮਹਾਂਗੁਰਜੋਤ ਸਿੰਘ ਨੇ ਸ਼ਿਖਾ... ਅਗਲੀ ਖ਼ਬਰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਖਾਤਿਆਂ ’ਚ ਪੈਸੇ ਆਉਣੇ ਹੋਏ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।