29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹਲਕਾ ਆਤਮ ਨਗਰ ’ਚ ਕਰੋੜਾਂ ਦੀ ਜ਼ਮੀਨ ’ਤੇ ਕਬਜ਼ੇ ਦਾ ਮਾਮਲਾ ਭਖਿਆ ਕਮਲਜੀਤ ਸਿੰਘ ਕੜਵਲ ਤੇ ਮਹਾਂਗੁਰਜੋਤ ਸਿੰਘ ਨੇ ਸ਼ਿਖਾ ਭਗਤ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 02-07-2026
ਲੁਧਿਆਣਾ, 1 ਜੁਲਾਈ (ਭੁਪਿੰਦਰ ਸਿੰਘ ਬੈੇਂਸ)-ਹਲਕਾ ਆਤਮ ਨਗਰ ਵਿਚ ਪਿਛਲੇ ਕਈ ਮਹੀਨਿਆਂ ਤੋਂ ਚਰਚਾ ਵਿਚ ਰਹੇ ਕਰੋੜਾਂ ਰੁਪਏ ਦੀ ਜ਼ਮੀਨ ’ਤੇ ਕਬਜ਼ੇ ਦੇ ਮਾਮਲੇ ਵਿਚ ਕਮਲਜੀਤ ਸਿੰਘ ਕੜਵਲ ਅਤੇ ਮਹਾਂਗੁਰਜੋਤ ਸਿੰਘ ਨੇ ਏਡੀਸੀ ਸ਼ਿਖਾ ਭਗਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜ਼ਮੀਨ ਕਬਜ਼ੇ ਦੇ ਦੋਸ਼ਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਮਲਜੀਤ ਸਿੰਘ ਕੜਵਲ ਨੇ ਦੱਸਿਆ ਕਿ ਸਵ. ਹਰਬੰਸ ਸਿੰਘ ਜਗਾਧਰੀ ਵਾਲਿਆਂ ਦੇ ਪਰਿਵਾਰ ਦੀ ਜ਼ਮੀਨ ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਅਤੇ ਇਸਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਉਕਤ ਪਰਿਵਾਰ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋ ਮਹਾਂਗੁਰਜੋਤ ਸਿੰਘ ਨੇ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਇਸਨੂੰ ਤੁਰੰਤ ਪ੍ਰਸ਼ਾਸਨ ਦੇ ਸਾਹਮਣੇ ਰੱਖਿਆ। ਕੜਵਲ ਅਨੁਸਾਰ ਏਡੀਸੀ ਸ਼ਿਖਾ ਭਗਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਬੰਧਤ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਦਫਤਰ ਵਿਚ ਜਮ੍ਹਾਂ ਕਰਵਾਉਣਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਉਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਮਹਾਂਗੁਰਜੋਤ ਸਿੰਘ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਰਣਜੀਤ ਸਿੰਘ, ਸੰਤੋਖ ਸਿੰਘ, ਤਰਲੋਕ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਜਸਵੀਰ ਸਿੰਘ, ਟੋਨਾ ਸਿੰਗਲਾ, ਰਾਜੂ ਬਾਬਾ, ਜਸਮੀਤ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ ਅਗਲੀ ਖ਼ਬਰ 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ- ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।