29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਿਵਲ ਹਸਪਤਾਲ ’ਚ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ

ਅਜੀਤ ਡੈਸਕ 02-07-2026
ਲੁਧਿਆਣਾ, 1 ਜੁਲਾਈ (ਡਾ. ਤਰਲੋਚਨ ਸਿੰਘ)-ਸਿਵਲ ਹਸਪਤਾਲ ਕਿਸੇ ਨਾ ਕਿਸੇ ਕਾਰਨ ਕਰਕੇ ਆਏ ਦਿਨ ਸੁਰਖ਼ੀਆਂ ਵਿਚ ਰਹਿੰਦਾ ਹੈ। ਸਿਵਲ ਹਸਪਤਾਲ ਵਿਚ ਆਏ ਨੌਜਵਾਨਾਂ ਨੇ ਐਮਰਜੈਂਸੀ ਵਾਰਡ ‘ਚ ਹੰਗਾਮਾ ਸ਼ੁਰੂ ਕਰ ਦਿੱਤਾ। ਸ਼ਿਮਲਾਪੁਰੀ ਤੋਂ ਮੈਡੀਕਲ ਕਰਵਾਉਣ ਲਈ ਆਏ ਨੌਜਵਾਨਾਂ ਨੇ ਰਾਤ ਦੀ ਡਿਊਟੀ ‘ਤੇ ਤੈਨਾਤ ਡਾਕਟਰਾਂ ਨਾਲ ਗਾਲ਼ੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਮਾਮਲਾ ਇੰਨਾ ਵੱਧ ਗਿਆ ਕਿ ਨੌਜਵਾਨਾਂ ਨੇ ਡਾਕਟਰ ਦੇ ਕੈਬਿਨ ‘ਚ ਲੱਤਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਡਾਕਟਰਾਂ ਨਾਲ ਕੁੱਟਮਾਰ ਕੀਤੀ। ਸੂਚਨਾ ਮਿਲਦੇ ਮੌਕੇ ‘ਤੇ ਪੁਲਿਸ ਮੁਲਾਜ਼ਮ ਪਹੁੰਚੇ , ਨੌਜਵਾਨਾਂ ਨੇ ਮੁਲਾਜ਼ਮਾਂ ’ਤੇ ਵੀ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਨੂੰ ਲੈ ਕੇ ਹਸਪਤਾਲ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸਾਰੀ ਵੀਡੀਓ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ ਅਤੇ ਪੁਲਿਸ ਨੇ ਇਸ ਮਾਮਲੇ ਵਿਚ ਇਕ ਮਹਿਲਾ ਨੂੰ ਵੀ ਹਿਰਾਸਤ ਵਿਚ ਲਿਆ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਬੀਤੀ ਰਾਤ ਆਟੋ ’ਤੇ ਸਵਾਰ ਹੋ ਕੇ ਹਸਪਤਾਲ ਵਿਚ ਮੈਡੀਕਲ ਕਰਵਾਉਣ ਲਈ ਆਏ ਸਨ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਨੌਜਵਾਨ ਡਿਊਟੀ ‘ਤੇ ਮੌਜੂਦ ਈ.ਐਮ.ਓ. ਡਾ. ਹਰੀਸ਼ ਅਤੇ ਡਾ. ਅਵਤਾਰ ਦੇ ਨਾਲ ਬਹਿਸ ਕਰਨ ਲੱਗ ਪਏ, ਨੌਬਤ ਇੱਥੋਂ ਤੱਕ ਵੱਧ ਗਈ ਕਿ ਨੌਜਵਾਨਾਂ ਨੇ ਡਿਊਟੀ ‘ਤੇ ਤੈਨਾਤ ਡਾਕਟਰਾਂ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਆਟੋ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ’ਚ 34 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਹਲਕਾ ਆਤਮ ਨਗਰ ’ਚ ਕਰੋੜਾਂ ਦੀ ਜ਼ਮੀਨ ’ਤੇ ਕਬਜ਼ੇ ਦਾ ਮਾਮਲਾ ਭਖਿਆ ਕਮਲਜੀਤ ਸਿੰਘ ਕੜਵਲ ਤੇ ਮਹਾਂਗੁਰਜੋਤ ਸਿੰਘ ਨੇ ਸ਼ਿਖਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।