29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਰਕਾਰੀ ਕਾਲਜ (ਈਸਟ) ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 02-07-2026
ਲੁਧਿਆਣਾ, 1 ਜੁਲਾਈ (ਜਸਵਿੰਦਰ ਸਿੰਘ)-ਪ੍ਰਿੰਸੀਪਲ ਡੀ.ਡੀ.ਓ. ਪ੍ਰੋਫੈਸਰ ਡਾ. ਗੁਰਸ਼ਰਨਜੀਤ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ, ਸਰਕਾਰੀ ਕਾਲਜ ਈਸਟ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਬੀ.ਕਾਮ ਛੇਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 83.21% ਅੰਕ ਪ੍ਰਾਪਤ ਕਰਕੇ ਜਿੱਥੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਉਥੇ ਉਸਨੇ ਪੰਜਾਬ ਯੂਨੀਵਰਸਿਟੀ ਦੇ ਸਾਰੇ ਕਾਲਜਾਂ ਵਿਚੋਂ 22ਵਾਂ ਸਥਾਨ ਵੀ ਹਾਸਲ ਕੀਤਾ। ਕੰਚਨ ਅਤੇ ਗੁਰਕਿਰਨ ਕੌਰ ਨੇ ਕ੍ਰਮਵਾਰ 82% ਅਤੇ 81% ਅੰਕ ਪ੍ਰਾਪਤ ਕੀਤੇ ਅਤੇ ਕਾਲਜ ਵਿਚੋਂ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡੀ.ਡੀ.ਓ. ਪ੍ਰੋ. ਡਾ. ਗੁਰਸ਼ਰਨਜੀਤ ਸਿੰਘ ਜੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੋ. ਪ੍ਰੀਤ ਕਮਲ (ਮੁਖੀ, ਕਾਮਰਸ ਵਿਭਾਗ), ਡਾ. ਸੁਖਦੇਵ ਸਿੰਘ ਅਤੇ ਡਾ. ਦੀਪਕ ਕੁਮਾਰ ਵਲੋਂ ਦਿੱਤੀ ਗਈ ਸਮਰਪਿਤ ਅਗਵਾਈ ਦੀ ਤਾਰੀਫ਼ ਕੀਤੀ। ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਕਮਲ ਕਿਸ਼ੋਰ ਨੇ ਸੰਸਥਾ ਦਾ ਨਾਂ ਰੌਸ਼ਨ ਕਰਨ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਾਪਰਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਾਲਜ ਦੇ 100 ਫ਼ੀਸਦੀ ਨਤੀਜਿਆਂ ਲਈ ਕਾਮਰਸ ਵਿਭਾਗ ਦੇ ਸਮੁੱਚੇ ਸਟਾਫ਼ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ’ਤੇ ਬੀ.ਬੀ.ਏ. ਵਿਭਾਗ ਦੇ ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਚਾਰਵੀ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ ਕੀਤੀ ਚੋਰੀ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਵਿਗਿਆਨੀ ਨੇ ਜਾਪਾਨ ਆਲਮੀ ਕਾਨਫ਼ਰੰਸ ਵਿਚ ਭਾਰਤੀ ਪਸ਼ੂਧਨ ਸੰਬੰਧੀ ਪੇਸ਼ ਕੀਤੀ ਖੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।