29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ ਕੀਤੀ ਚੋਰੀ

ਅਜੀਤ ਡੈਸਕ 02-07-2026

ਲੁਧਿਆਣਾ, 1 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ ਮੁਹੱਲਾ ਵਿਚ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਨਗਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਮਰਪੁਰਾ ਦੇ ਰਹਿਣ ਵਾਲੇ ਮਿੱਠੂ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਮੱਥਾ ਟੇਕਣ ਲਈ ਅਜਮੇਰ ਸ਼ਰੀਫ਼ ਰਾਜਸਥਾਨ ਗਿਆ ਸੀ। ਜਦੋਂ ਉਹ ਵਾਪਸ ਆਇਆ ਤਾਂ ਉਸਦੇ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਵਿਚ ਪਏ ਲੱਖਾਂ ਰੁਪਏ ਦੇ ਸੋਨੇ ਚਾਂਦੀ ਦੇ ਗਹਿਣੇ, ਲੱਖਾਂ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ। ਉਸਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਪੁਲਿਸ ਵਲੋਂ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਦੇ ਗਵਾਂਢ ਵਿਚ ਰਹਿਣ ਵਾਲੇ ਮੋਨੂੰ ਨਾਮੀ ਨੌਜਵਾਨ ਨੂੰ ਨਾਮਜ਼ਦ ਕੀਤਾ ਹੈ, ਪਰ ਹਾਲ ਦੀ ਘੜੀ ਉਸ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਸਰਕਾਰੀ ਕਾਲਜ (ਈਸਟ) ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।