29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਅਜੀਤ ਡੈਸਕ 02-07-2026

ਲੁਧਿਆਣਾ, 1 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਵਿਚ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਰੋਹਿਤ ਵਾਸੀ ਨਿਊ ਸਰਪੰਚ ਕਾਲੋਨੀ ਜਮਾਲਪੁਰ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 21 ਸਾਲ ਦੇ ਕਰੀਬ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਕਾਰ ਚਾਲਕ ਤਰਨਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਰੋਹਿਤ ਦੇ ਭਾਣਜੇ ਜੈ ਰਾਜ ਮਸੀਹ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਭਾਣਜਾ ਲੈਬ ਵਿਚ ਕੰਮ ਕਰਦਾ ਸੀ ਅਤੇ ਢੰਡਾਰੀ ਤੋਂ ਖ਼ੂਨ ਦੇ ਨਮੂਨੇ ਇਕੱਠੇ ਕਰਕੇ ਆਪਣੇ ਮੋਟਰਸਾਈਕਲ ‘ਤੇ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਇਕ ਤੇਜ਼ ਰਫ਼ਤਾਰ ਦੀ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਸ਼ੀ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਪਿਛਲੀ ਖ਼ਬਰ ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ’ਚ ਸਾਹਿਤਕਾਰਾਂ ਨੇ ਪੰਜਾਬੀ ਮਾਂ-ਬੋਲੀ ਪ੍ਰਤੀ ਕੀਤੇ ਵਿਚਾਰ ਪ੍ਰਗਟ ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ ਕੀਤੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।