09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਭੁਪੇਸ਼ ਬਘੇਲ ਦਾ 9 ਦਿਨਾਂ ਪੰਜਾਬ ਦੌਰਾਨ ਖੰਨਾ ਵਿਚ ਖ਼ਤਮ, ਚੰਨੀ ਦੇ ਹੱਕ ਬੋਲਣ ਵਾਲੇ ਮੀਟਿੰਗ ਵਿਚ ਜਾਣੋਂ ਰੋਕੇ -ਹਰਜਿੰਦਰ ਸਿੰਘ ਲਾਲ-

ਖੰਨਾ, 8 ਅਗਸਤ -ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਪੰਜਾਬ ਦੌਰਾ ਅੱਜ ਖੰਨਾ ਵਿਚ ਦੇਰ ਸ਼ਾਮ ਹੋਈ ਮੀਟਿੰਗ ਨਾਲ ਸਮਾਪਤ ਹੋ ਗਿਆ। ਦੌਰੇ ਦੇ ਆਖ਼ਰੀ ਦਿਨ ਖੰਨਾ ਵਿਚ ਕਾਂਗਰਸ ਦੀ ਅੰਦਰੂਨੀ ਸਿਆਸਤ ਅਤੇ ਧੜੇਬੰਦੀ ਇੱਕ ਵਾਰ ਫਿਰ ਚਰਚਾ ਵਿਚ ਰਹੀ।

ਅਜੀਤ ਡੈਸਕ 09-08-2026
ਖੰਨਾ, 8 ਅਗਸਤ -ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਪੰਜਾਬ ਦੌਰਾ ਅੱਜ ਖੰਨਾ ਵਿਚ ਦੇਰ ਸ਼ਾਮ ਹੋਈ ਮੀਟਿੰਗ ਨਾਲ ਸਮਾਪਤ ਹੋ ਗਿਆ। ਦੌਰੇ ਦੇ ਆਖ਼ਰੀ ਦਿਨ ਖੰਨਾ ਵਿਚ ਕਾਂਗਰਸ ਦੀ ਅੰਦਰੂਨੀ ਸਿਆਸਤ ਅਤੇ ਧੜੇਬੰਦੀ ਇੱਕ ਵਾਰ ਫਿਰ ਚਰਚਾ ਵਿਚ ਰਹੀ। ਇੱਕ ਮੈਰਿਜ ਪੈਲੇਸ ਵਿੱਚ ਹੋਈ ਮੀਟਿੰਗ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਹਾਜ਼ਰ ਸਨ। ਇਸ ਮੌਕੇ ‘ਤੇ ਮੀਟਿੰਗ ਦੇ ਬਾਹਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਕੁੱਝ ਵਰਕਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਣ ‘ਤੇ ਉਹ ਵਰਕਰ ਮੀਟਿੰਗ ਛੱਡ ਕੇ ਚਲੇ ਗਏ। ਮੀਟਿੰਗ ਦੌਰਾਨ ਕੁੱਝ ਵਰਕਰਾਂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਮਜ਼ਬੂਤ ਵਾਪਸੀ ਲਈ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਨਾ ਜ਼ਰੂਰੀ ਹੈ, ਸਾਰੇ ਆਗੂਆਂ ਨੂੰ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉੱਤਰਨਾ ਚਾਹੀਦਾ ਹੈ। ਜਦੋਂ ਇਕ ਸਾਬਕਾ ਸਰਪੰਚ ਨੇ ਇਹ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਂਦਾ ਹੈ ਤਾਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣ ਸਕਦੀ ਹੈ ਤਾਂ ਉਸ ਤੋਂ ਬਾਅਦ ਹਾਲ ਵਿਚ ਕਿਸੇ ਨੂੰ ਵੀ ਮਾਈਕ ਦੇਣ ਤੋਂ ਨਾਂਹ ਕਰ ਦਿੱਤੀ ਗਈ। ਇਸ ਮੌਕੇ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਦੀ ਲਹਿਰ ਦਿਖਾਈ ਦੇ ਰਹੀ ਹੈ ਅਤੇ ਪਾਰਟੀ ਵਰਕਰਾਂ ਵਿੱਚ ਪੂਰਾ ਉਤਸ਼ਾਹ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ ਪਾਰਟੀ ਦੀ ਪਹਿਲ ਹੈ। ਉਨ੍ਹਾਂ ਪੰਜਾਬ ਵਿੱਚ ਸੋਸ਼ਲ ਮੀਡੀਆ ਜਥੇਬੰਦੀ ਨੂੰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ। ਬਘੇਲ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਕਰੀਬ 20 ਜ਼ਿਲ੍ਹਿਆਂ ਦਾ ਦੌਰਾ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਜਲਦ ਦੌਰਾ ਕੀਤਾ ਜਾਵੇਗਾ। ਕਾਂਗਰਸ ਵਿਚ ਧੜੇਬੰਦੀ ਦੇ ਸਵਾਲ ‘ਤੇ ਬਘੇਲ ਨੇ ਕਿਹਾ ਕਿ ਪਾਰਟੀ ਵਿੱਚ ਕਿਸੇ ਤਰ੍ਹਾਂ ਦੀ ਧੜੇਬੰਦੀ ਨਹੀਂ ਹੈ। ਅਨੁਸ਼ਾਸਨਹੀਣਤਾ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਬੋਲਣ ਵਾਲਿਆਂ ਵਿਚ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਕਾਂਗਰਸੀ ਨੇਤਾ ਰਵਿੰਦਰ ਦਲਵੀ, ਸਾਬਕਾ ਕਾਂਗਰਸ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਅਤੇ ਰੁਪਿੰਦਰ ਸਿੰਘ ਰਾਜਾ ਗਿੱਲ ਆਦਿ ਸ਼ਾਮਿਲ ਸਨ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਵਰਕਰਾਂ ਨਾਲ ਮੁਲਾਕਾਤ ਦੌਰਾਨ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੀ ਸਿਆਸੀ ਜ਼ਮੀਨ ਤਲਾਸ਼ ਰਿਹਾ ਹੈ ਅਤੇ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ। ਵੜਿੰਗ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਅੰਦਰ ਖਾਤੇ ਨੇੜਤਾ ਕਿਸੇ ਤੋਂ ਲੁਕੀ ਨਹੀਂ ਹੈ। ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਨੂੰ ਡੀ. ਏ. ਨਾ ਦਿੱਤਾ ਗਿਆ ਤਾਂ ਕਾਂਗਰਸ ਵੱਡੇ ਪੱਧਰ ‘ਤੇ ਸੰਘਰਸ਼ ਕਰੇਗੀ। ਗੁਰਕੀਰਤ ਨੇ ਅਸਿੱਧੇ ਰੂਪ ਵਿਚ ਚੰਨੀ ਦੇ ਹੱਕ ਵਿਚ ਉਠਾਈ ਆਵਾਜ਼: ਇਸ ਮੌਕੇ ਗੁਰਕੀਰਤ ਸਿੰਘ ਨੇ ਭਾਵੇਂ ਸਿੱਧੇ ਰੂਪ ਵਿਚ ਚੰਨੀ ਦੇ ਹੱਕ ਵਿਚ ਜਾਂ ਰਾਜਾ ਵੜਿੰਗ ਦੇ ਖ਼ਿਲਾਫ਼ ਕੋਈ ਗੱਲ ਨਹੀਂ ਕਹੀ, ਪਰ ਅਸਿੱਧੇ ਰੂਪ ਵਿਚ ਉਨ੍ਹਾਂ ਕਿਹਾ ਕਿ ਗਲੀ ਗਲੀ, ਪਿੰਡ ਪਿੰਡ, ਸ਼ਹਿਰ ਸ਼ਹਿਰ ਜਾ ਕੇ ਲੋਕਾਂ ਨੂੰ ਜਾ ਪੁੱਛੋ ਕਿ ਉਹ ਕੀ ਚਾਹੁੰਦੇ ਹਨ। ਉਨ੍ਹਾਂ ਦੀ ਆਵਾਜ਼ ਸਮਝੋ ਅਤੇ ਅਗਵਾਈ ਕਰੋ। ਲੋਕਾਂ ਵਿਚ ਆਮ ਪ੍ਰਭਾਵ ਸੀ ਕਿ ਉਹ ਅਸਿੱਧੇ ਰੂਪ ਵਿਚ ਲੋਕਾਂ ਦੀ ਪਸੰਦ ਚਰਨਜੀਤ ਸਿੰਘ ਚੰਨੀ ਦੇ ਹੋਣ ਦੀ ਗੱਲ ਕਰ ਰਹੇ ਸਨ। ਇਸ ਮੌਕੇ ਪਾਰਟੀ ਦੇ ਸੈਂਕੜੇ ਨੇਤਾ, ਸਾਬਕਾ ਚੇਅਰਮੈਨ, ਕੌਂਸਲਰ ਅਤੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫੇਸ-1 ਵਿਖੇ ਸ਼ੁਕਰਾਨਾ ਸਮਾਗਮ ਅੱਜ ਅਗਲੀ ਖ਼ਬਰ ਬੁੱਢੇ ਦਰਿਆ ਦੀ ਸਫ਼ਾਈ ’ਚ ਅਣਗਹਿਲੀ ’ਤੇ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਪਾਈ ਝਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।