10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

‘ ਆਪ ’ ਸਰਕਾਰ ਦੇ ਰਾਜ ’ ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ - ਗਿਆਸਪੁਰਾ

ਢੰਡਾਰੀ ਕਲਾਂ/ਲੁਧਿਆਣਾ, 9 ਅਗਸਤ (ਜਸਵੀਰ ਸਿੰਘ ਬੰਗਾ)-ਸੂਬੇ ‘ਚ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਨਾਲ ਜਨਾਜ਼ਾ ਨਿਕਲ ਚੁੱਕਾ ਹੈ ਅਤੇ ਆਏ ਦਿਨ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਕੀਤਾ।

ਅਜੀਤ ਡੈਸਕ 10-08-2026
ਢੰਡਾਰੀ ਕਲਾਂ/ਲੁਧਿਆਣਾ, 9 ਅਗਸਤ (ਜਸਵੀਰ ਸਿੰਘ ਬੰਗਾ)-ਸੂਬੇ ‘ਚ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਨਾਲ ਜਨਾਜ਼ਾ ਨਿਕਲ ਚੁੱਕਾ ਹੈ ਅਤੇ ਆਏ ਦਿਨ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਹਾਲਾਤ ਇਹ ਬਣ ਚੁੱਕੇ ਹਨ ਕਿ ਲੋਕ ਆਪਣੇ ਆਪ ਨੂੰ ਘਰੋਂ ਨਿਕਲਣ ਲੱਗਿਆਂ ਵੀ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਆਏ ਦਿਨ ਲੁਟੇਰਿਆਂ ਵਲੋਂ ਕਿਸੇ ਨਾ ਕਿਸੇ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇੱਥੋਂ ਤੱਕ ਕਿ ਔਰਤਾਂ ਦੇ ਗਲੇ ‘ਚੋਂ ਸੋਨੇ ਦੀਆਂ ਚੈਨਾਂ ਲੁੱਟਣ ਅਤੇ ਮੋਬਾਈਲ ਖੋਹਣ ਦੀਆਂ ਘਟਨਾਵਾਂ ਤਾਂ ਆਮ ਜਿਹੀ ਗੱਲ ਬਣ ਕੇ ਰਹਿ ਗਈ ਹੈ। ਗਿਆਸਪੁਰਾ ਨੇ ਕਿਹਾ ਕਿ ਸੂਬੇ ਵਿਚ ਆਪਣਾ ਕਾਰੋਬਾਰ ਕਰ ਰਹੇ ਉਦਯੋਗਪਤੀਆਂ ਨੂੰ ਨਿੱਤ ਦਿਨ ਧਮਕੀਆਂ ਮਿਲ ਰਹੀਆਂ ਹਨ, ਜਿਸਤੋਂ ਪ੍ਰੇਸ਼ਾਨ ਹੋਇਆ ਉਦਯੋਗਪਤੀ ਬਾਹਰਲੇ ਰਾਜਾਂ ‘ਚ ਕਾਰੋਬਾਰ ਕਰਨ ਨੂੰ ਤਰਜੀਹ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਗਿਆਸਪੁਰਾ ਅਤੇ ਇਸਦੇ ਆਸ-ਪਾਸ ਇਲਾਕਿਆਂ ‘ਚ ਤਾਂ ਹਾਲਾਤ ਬੇਹੱਦ ਹੀ ਗੰਭੀਰ ਬਣੇ ਹੋਏ ਹਨ, ਦਿਨ-ਦਿਹਾੜੇ ਹੀ ਲੁਟੇਰਿਆਂ ਵਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਲੁਟੇਰਿਆਂ ਵਲੋਂ ਫ਼ੈਕਟਰੀਆਂ ਵਿਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਕਰਨ ਲੱਗ ਪਏ ਹਨ, ਅਤੇ ‘ਆਪ’ ਸਰਕਾਰ ਨੂੰ ਚੱਲਦਾ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਆਪ ਸਰਕਾਰ ਨੂੰ ਚੱਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਨੂੰ ਸਤਾ ਵਿਚ ਲਿਆਂਦਾ ਜਾ ਸਕੇ।
ਪਿਛਲੀ ਖ਼ਬਰ ਹਿੰਮਤ ਕੁਮਾਰ ਬਣੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਪੰਜਾਬ ਮੀਤ ਪ੍ਰਧਾਨ ਅਗਲੀ ਖ਼ਬਰ ਯੂਥ ਕਾਂਗਰਸ ਦਾ ਸਥਾਪਨਾ ਦਿਵਸ ਦਿਹਾਤੀ ਪ੍ਰਧਾਨ ਗਿੱਲ ਦੀ ਅਗਵਾਈ ਹੇਠ ਬੂਟੇ ਲਗਾ ਕੇ ਮਨਾਇਆ 2027 ਦੀਆਂ ਚੋਣਾ ਵਿਚ ਕਾਂਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।