10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਹਾਤਮਾ ਗਾਂਧੀ ਵਲੋਂ ਅੰਗਰੇਜ਼ ਹਕੂਮਤ ਖ਼ਿਲਾਫ਼ ‘ ਭਾਰਤ ਛੱਡੋ ਅੰਦੋਲਨ ’ ਦੀ 84 ਵੀਂ ਵਰ੍ਹੇਗੰਢ ਹਲਕਾ ਦੱਖਣੀ ’ ਚ ਮਨਾਈ

ਲੁਧਿਆਣਾ, 9 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਅਤੇ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ ਵਲੋਂ ਪੰਜਾਬੀ ਭਵਨ ਵਿਖੇ ਕਰਵਾਈ ਗਈ ਵਿਸ਼ਵ ਅਮਨ ਸ਼ਾਂਤੀ ਕਾਨਫ਼ਰੰਸ ਦੇ ਮੁੱਖ ਮਹਿਮਾਨ ਡਾ.

ਪੰਜਾਬੀ ਸਾਹਿਤ ਅਕਾਦਮੀ ਵਲੋਂ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਈ ਆਲਮੀ ਅਮਨ ਕਾਨਫ਼ਰੰਸ ਦੌਰਾਨ ਡਾ. ਅਰਵਿੰਦ ਸਾਬਕਾ ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 10-08-2026
ਲੁਧਿਆਣਾ, 9 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਅਤੇ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ ਵਲੋਂ ਪੰਜਾਬੀ ਭਵਨ ਵਿਖੇ ਕਰਵਾਈ ਗਈ ਵਿਸ਼ਵ ਅਮਨ ਸ਼ਾਂਤੀ ਕਾਨਫ਼ਰੰਸ ਦੇ ਮੁੱਖ ਮਹਿਮਾਨ ਡਾ. ਅਰਵਿੰਦ ਸਾਬਕਾ ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਪ੍ਰਬੰਧਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਗਿਆਨੀ ਸਿਰਫ਼ ਗਿਆਨ ਦਿੰਦੇ ਹਨ, ਪਰ ਇਸ ਦੀ ਦੁਰਵਰਤੋਂ ਹਕੂਮਤਾਂ ਕਰਦੀਆਂ ਆਈਆਂ ਹਨ। ਨਿਊਕਲੀਅਰ ਬੰਬ ਦਾ ਨੁਕਸਾਨ ਸਦੀਆਂ ਤੱਕ ਰਹਿੰਦਾ ਹੈ। ਇਸ ਲਈ ਇਸ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਸਾਹਿਤਕਾਰਾਂ ਤੇ ਸੰਸਥਾਵਾਂ ਨੂੰ ਸਾਹਿੱਤ ਲਿਖਣਾ, ਨਾਟਕ ਦਿਖਾਉਣੇ, ਸੈਮੀਨਾਰ ਅਤੇ ਕਾਨਫ਼ਰੰਸਾਂ ਆਦਿ ਲਗਾਤਾਰ ਕਰਵਾਉਂਦੇ ਰਹਿਣਾ ਚਾਹੀਦਾ ਹੈ। ਸਤਨਾਮ ਚਾਨਾ ਨੇ ਕਿਹਾ ਕਿ ਕੁੱਝ ਦੇਸ਼ ਆਪਣੇ ਹਥਿਆਰ ਵੇਚਣ ਲਈ ਅਤੇ ਮੁਨਾਫ਼ਾ ਕਮਾਉਣ ਲਈ ਜਾਣ ਬੁਝ ਕੇ ਜੰਗਾਂ ਸ਼ੁਰੂ ਕਰਵਾਉਂਦੇ ਹਨ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਸਭ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਜੋਕੇ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਲਮੀ ਅਮਨ ਕਾਨਫ਼ਰੰਸ ਹਰ ਸਾਲ ਹੀ ਹੋਣੀ ਚਾਹੀਦੀ ਹੈ। ਆਈ.ਡੀ.ਪੀ.ਡੀ. ਦੇ ਪ੍ਰਧਾਨ ਡਾ. ਅਰੁਣ ਮਿੱਤਰਾ ਨੇ ਕਿਹਾ ਕਿ ਦੁਨੀਆ ਗੰਭੀਰ ਸਥਿਤੀ ਵਿਚੋਂ ਗੁਜ਼ਰ ਰਹੀ ਹੈ। ਇਸ ਮੌਕੇ ਹਰਭਜਨ ਸਿੰਘ, ਅਮਰਜੀਤ ਸਿੰਘ ਟਿੱਕਾ, ਗੁਰਵਿੰਦਰ ਸਿੰਘ ਸਰਨਾ, ਡਾ. ਬਲਬੀਰ ਸ਼ਾਹ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਸੁਖਦੇਵ ਸਿਰਸਾ ਨੇ ਕਿਹਾ ਕਿ ਅਜੇ ਤੱਕ ਵੀ ਮਨੁੱਖ ਦੀ ਹਿੰਸਕ ਪ੍ਰਵਿਰਤੀ ਖ਼ਤਮ ਨਹੀਂ ਹੋਈ। ਇਸ ਲਈ ਲੇਖਕਾਂ ਅਤੇ ਕਲਾਕਾਰਾਂ ਨੂੰ ਜੰਗਾਂ ਵਿਰੁੱਧ ਲੋਕ ਚੇਤਨਾ ਜਗਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਡਾ. ਗੁਲਜ਼ਾਰ ਪੰਧੇਰ ਨੇ ਕਾਨਫ਼ਰੰਸ ਦਾ ਬਾਖ਼ੂਬੀ ਮੰਚ ਸੰਚਾਲਨ ਕੀਤਾ। ਇਸ ਮੌਕੇ ਪ੍ਰਭਜੋਤ ਸਿੰਘ ਸੋਹੀ, ਡਾ. ਹਰੀ ਸਿੰਘ ਜਾਚਕ, ਤ੍ਰੈਲੋਚਨ ਲੋਚੀ ਅਤੇ ਪ੍ਰੋ. ਸਿਮਰਜੀਤ ਕੌਰ ਗਿੱਲ ਨੇ ਮਤੇ ਪੇਸ਼ ਕੀਤੇ, ਜਿਨ੍ਹਾਂ ਨੂੰ ਹਾਜ਼ਰੀਨ ਨੇ ਸਰਬਸੰਮਤੀ ਨਾਲ ਪ੍ਰਵਾਨ ਕੀਤਾ। ਇਸ ਮੌਕੇ ਪ੍ਰੋ. ਰਵਿੰਦਰ ਭੱਠਲ, ਸੁਰਿੰਦਰ ਕੈਲੇ, ਡਾ. ਗੁਰਇਕਬਾਲ ਸਿੰਘ, ਕੇ. ਸਾਧੂ ਸਿੰਘ, ਦੀਪ ਜਗਦੀਪ, ਡਾ. ਜੋਗਿੰਦਰ ਸਿੰਘ ਨਿਰਾਲਾ, ਡਾ. ਇੰਦਰਬੀਰ ਸਿੰਘ ਗਿੱਲ, ਡਾ. ਰੁਪਿੰਦਰ ਕੌਰ, ਭਗਵਾਨ ਢਿੱਲੋਂ, ਮਲਕੀਅਤ ਸਿੰਘ ਔਲਖ, ਡਾ. ਬਲਵਿੰਦਰ ਸਿੰਘ ਔਲਖ ਗਲੈਕਸੀ, ਤਰਲੋਚਨ ਝਾਂਡੇ, ਇੰਦਰਜੀਤਪਾਲ ਕੌਰ, ਸੁਰਿੰਦਰ ਦੀਪ, ਰਾਜਦੀਪ ਤੂਰ, ਜ਼ੋਰਾਵਰ ਸਿੰਘ ਪੰਛੀ, ਡਾ. ਰੂਬਲਦੀਪ ਕੌਰ, ਡਾ. ਆਰ.ਕੇ. ਬਜਾਜ, ਡਾ. ਅਭਿਸ਼ੇਕ ਬਜਾਜ, ਇੰਦਰਜੀਤ ਲੋਟੇ, ਅਮਨ ਮਾਂਗਟ, ਸੰਧੇ ਸੁਖਵੀਰ, ਮੀਤ ਅਨਮੋਲ, ਮੇਜਰ ਸਿੰਘ, ਚਮਕੌਰ ਸਿੰਘ ਬਰਮੀ, ਰਮੇਸ਼ ਰਤਨ, ਨਰੇਸ਼ ਗੌੜ ਸਮੇਤ ਵੱਡੀ ਗਿਣਤੀ ਵਿਚ ਸਰੋਤੇ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਸਾਹਨੇਵਾਲ ’ ਚ ਡਰੀਮ ਪਾਰਕ ਨੂੰ ਲੈ ਕੇ ਸਿਆਸਤ ਭਖੀ * ਵਿਰੋਧੀਆਂ ਨੂੰ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਕੇਂਦਰੀ ਅਤੇ ਬੋਰਸਟਲ ਜੇਲ੍ਹਾਂ ਦਾ ਦੌਰਾ ਸਹੂਲਤਾਂ ਅਤੇ ਸੁਧਾਰ ਪਹਿਲਕਦਮੀਆਂ ਦੀ ਕੀਤੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।