ਸਵ : ਮਾਤਾ ਕਸ਼ਮੀਰ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ - ਵੱਖ ਵਰਗਾਂ ਦੇ ਪ੍ਰਤੀਨਿਧ ਪੁੱਜੇ
ਭਾਮੀਆਂ ਕਲਾਂ, 9 ਅਗਸਤ (ਜਤਿੰਦਰ ਭੰਬੀ)-ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਗੱਗੂ ਦੀ ਮਾਤਾ ਕਸ਼ਮੀਰ ਕੌਰ ਪਤਨੀ ਦਲੇਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਪਿੰਡ ਕਨੀਜਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਾਜਪਰਮਿੰਦਰ ਸਿੰਘ ਸੋਨੂੰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਜੈਮਲ ਸਿੰਘ ਚੌਹਾਨ, ਯੂਥ ਆਗੂ ਭੁਪਿੰਦਰ ਸਿੰਘ ਚੌਹਾਨ, ਸਰਪੰਚ ਅਵਤਾਰ ਸਿੰਘ ਕਨੀਜਾ, ਜਪਨਾਮ ਸਿੰਘ ਸੋਨੂੰ ਸਕੱਤਰ, ਭੌਰਾ, ਜੰਗ ਸਿੰਘ ਚੌਹਾਨ ਤੋਂ ਇਲਾਵਾ ਆਸਪਾਸ ਦੇ ਪਿੰਡਾਂ ਦੇ ਪੰਚ, ਸਰਪੰਚ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਅਜੀਤ ਡੈਸਕ
10-08-2026