11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੁਲਿਸ ਵਲੋਂ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੁਲਾਰਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ।

ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੁਲਿਸ ਵਲੋਂ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੁਲਾਰਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਵਲੋਂ ਉਸ ਨੂੰ ਭਾਮੀਆਂ ਕਲਾਂ ਨੇੜਿਉਂ ਕਾਬੂ ਕੀਤਾ ਗਿਆ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਕਾਦਰ ਖਾਨ ਵਾਸੀ ਪਿੰਡ ਮਲੋਦ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 21 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਸਾਹਨੇਵਾਲ ਨੇੜਿਉਂ ਕਾਬੂ ਕੀਤਾ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਪਵਨ ਕੁਮਾਰ ਵਾਸੀ ਨਿਊ ਜਨਤਾ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਨਿਊ ਸ਼ਿਮਲਾਪੁਰੀ ਤੋਂ ਕਾਬੂ ਕੀਤਾ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਆਕਾਸ਼ ਕੁਮਾਰ ਵਾਸੀ ਜਨਕਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਵਿਜੇ ਨਗਰ ਪਾਰਕ ਵਿਚੋਂ ਕਾਬੂ ਕੀਤਾ ਗਿਆ ਹੈ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਅੰਦਰ ਅਕਾਲੀ ਦਲ (ਬ) ਦੇ ਹੱਕ ’ਚ ਉੱਠੀ ਲੋਕ ਲਹਿਰ-ਸਾਬਕਾ ਜੱਜ ਸਿੰਮਕ ਅਗਲੀ ਖ਼ਬਰ ਅਕਾਲੀ ਨੇਤਾ ਅਮਨਿੰਦਰ ਸਿੰਘ ਜਟਾਣਾ ਨੂੰ ਸਦਮਾ- ਵੱਡੇ ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।