11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰਾਸ਼ਟਰੀ ਡੀ-ਵਰਮਿੰਗ ਦਿਵਸ ਦੇ ਤਹਿਤ ਜ਼ਿਲ੍ਹੇ ਵਿਚ 7.19 ਲੱਖ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆਈ ਗਈ-ਡਾ. ਹਰਪ੍ਰੀਤ ਸਿੰਘ

ਲੁਧਿਆਣਾ, 10 ਅਗਸਤ (ਡਾ. ਤਰਲੋਚਨ ਸਿੰਘ)-ਰਾਸ਼ਟਰੀ ਡੀ-ਵਰਮਿੰਗ ਦਿਵਸ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿਚ 1 ਤੋਂ 19 ਸਾਲ ਦੀ ਉਮਰ ਦੇ 7.

ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਡਾ. ਤਰਲੋਚਨ ਸਿੰਘ)-ਰਾਸ਼ਟਰੀ ਡੀ-ਵਰਮਿੰਗ ਦਿਵਸ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿਚ 1 ਤੋਂ 19 ਸਾਲ ਦੀ ਉਮਰ ਦੇ 7.19 ਲੱਖ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਮੁਫ਼ਤ ਖੁਆਈ ਗਈ। ਸਿਹਤ ਵਿਭਾਗ ਵਲੋਂ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਿਹਤ ਸੰਸਥਾਵਾਂ ਰਾਹੀਂ ਇਹ ਮੁਹਿੰਮ ਚਲਾਈ ਗਈ, ਜਿਸ ਦਾ ਉਦੇਸ਼ ਬੱਚਿਆਂ ਨੂੰ ਅੰਤੜੀਆਂ ਦੇ ਕੀੜਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਦੀ ਸਿਹਤ ਤੇ ਪੋਸ਼ਣ ਪੱਧਰ ਵਿਚ ਸੁਧਾਰ ਲਿਆਉਣਾ ਹੈ। ਇਸੇ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਗੋਬਿੰਦ ਨਗਰ ਵਿਖੇ ਵੀ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਅਤੇ ਸਿਰਪ ਮੁਫ਼ਤ ਦਿੱਤੇ ਗਏ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਬੱਚਿਆਂ ਅਤੇ ਸਕੂਲ ਸਟਾਫ਼ ਨੂੰ ਕੀੜੇ ਨਾਸ਼ਕ ਦਵਾਈ ਦੀ ਮਹੱਤਤਾ, ਨਿੱਜੀ ਸਫ਼ਾਈ, ਹੱਥ ਧੋਣ ਅਤੇ ਸਿਹਤਮੰਦ ਆਦਤਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਿਯਮਤ ਤੌਰ ઑ ਤੇ ਕੀੜੇ ਨਾਸ਼ਕ ਦਵਾਈ ਲੈਣ ਨਾਲ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਵਿਚ ਸੁਧਾਰ ਹੁੰਦਾ ਹੈ ਅਤੇ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਡੀ-ਵਰਮਿੰਗ ਦਿਵਸ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਯੋਗ ਬੱਚਿਆਂ ਤੱਕ ਕੀੜੇ ਨਾਸ਼ਕ ਦਵਾਈ ਦੀ ਪਹੁੰਚ ਯਕੀਨੀ ਬਣਾਉਣਾ ਹੈ। ਡਾ. ਹਰਪ੍ਰੀਤ ਨੇ ਮਾਪਿਆਂ, ਅਧਿਆਪਕਾਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਬੱਚਾ ਇਹ ਦਵਾਈ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਕਿਸੇ ਕਾਰਨ ਕਰਕੇ 10 ਅਗਸਤ ਨੂੰ ਐਲਬੈਂਡਾਜ਼ੋਲ ਦੀ ਦਵਾਈ ਲੈਣ ਤੋਂ ਰਹਿ ਗਏ ਹਨ, ਉਨ੍ਹਾਂ ਲਈ 17 ਅਗਸਤ ਨੂੰ ਮੌਪ-ਅੱਪ ਦਿਵਸ ਮਨਾਇਆ ਜਾਵੇਗਾ। ਇਸ ਦੌਰਾਨ ਰਹਿ ਗਏ ਯੋਗ ਬੱਚਿਆਂ ਨੂੰ ਦਵਾਈ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਰਜਿੰਦਰ ਸਿੰਘ, ਮਨੋਜ ਕੁਮਾਰ ਡਿਪਟੀ ਡੀ.ਈ.ਓ. (ਐਲੀਮੈਂਟਰੀ) ਖੁਸ਼ਵਿੰਦਰਪਾਲ ਸਿੰਘ, ਅਮਰਜੀਤ ਕੌਰ, ਡਾ ਅਮਨਦੀਪ ਕੌਰ, ਐਮ.ਓ. ਆਰ.ਬੀ.ਐਸ.ਕੇ. ਡਾ. ਗੁਰਪ੍ਰੀਤ ਸਿੰਘ, ਐਮ.ਓ.ਆਰ.ਬੀ.ਐਸ.ਕੇ. ਅਤੇ ਮਨਿੰਦਰ ਸਿੰਘ, ਫਾਰਮਾਸਿਸਟ ਆਰ.ਬੀ.ਐਸ.ਕੇ. ਵੀ ਮੌਜੂਦ ਰਹੇ। ਸਿਹਤ ਵਿਭਾਗ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਰਾਸ਼ਟਰੀ ਡੀ-ਵਰਮਿੰਗ ਦਿਵਸ ਨੂੰ ਸਫਲ ਬਣਾਉਣ ਲਈ ਆਪਣਾ ਸਹਿਯੋਗ ਜਾਰੀ ਰੱਖਣ ਅਤੇ 17 ਅਗਸਤ ਦੇ ਮੌਪ-ਅੱਪ ਦਿਵਸ ਦੌਰਾਨ ਰਹਿ ਗਏ ਸਾਰੇ ਯੋਗ ਬੱਚਿਆਂ ਨੂੰ ਕੀੜੇ ਨਾਸ਼ਕ ਦਵਾਈ ਜ਼ਰੂਰ ਦਿਵਾਉਣ।
ਪਿਛਲੀ ਖ਼ਬਰ ਡੀ.ਜੀ.ਪੀ. ਨੇ ਸੁਰੱਖਿਆ ਪ੍ਰਬੰਧਾਂ ਅਤੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪੰਜਾਬ ਅੰਦਰ ਅਕਾਲੀ ਦਲ (ਬ) ਦੇ ਹੱਕ ’ਚ ਉੱਠੀ ਲੋਕ ਲਹਿਰ-ਸਾਬਕਾ ਜੱਜ ਸਿੰਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।