ਪਿੰਡ ਜੱਸੀਆਂ ਵਿਖੇ ਰਾਸ਼ਨ ਕਾਰਡ ਬਣਾਉਣ ਦਾ ਕੈਂਪ ਜਾਰੀ
ਲਾਡੋਵਾਲ, 10 ਅਗਸਤ (ਬਲਬੀਰ ਸਿੰਘ ਰਾਣਾ)-ਪਿੰਡ ਜੱਸੀਆਂ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਰਾਸ਼ਨ ਕਾਰਡ ਬਣਾਉਣ ਦਾ ਕੰਮ ਨਿਰੰਤਰ ਜਾਰੀ ਹੈ ਅਤੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਆਪਣੇ ਰਾਸ਼ਨ ਕਾਰਡ ਬਣਾਏ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਜੁਗਰਾਜ ਸਿੰਘ ਜੱਸੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨਾਂ ਦੇ ਰਾਸ਼ਨ ਕਾਰਡ ਨਹੀਂ ਬਣੇ ਉਹ ਇਸ ਕੈਂਪ ਦਾ ਲਾਹਾ ਲੈਂਦੇ ਹੋਏ ਆਪਣੇ ਰਾਸ਼ਨ ਕਾਰਡ ਜ਼ਰੂਰ ਬਣਵਾ ਲੈਣ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਲਾਡੋਵਾਲ, 10 ਅਗਸਤ (ਬਲਬੀਰ ਸਿੰਘ ਰਾਣਾ)-ਪਿੰਡ ਜੱਸੀਆਂ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਰਾਸ਼ਨ ਕਾਰਡ ਬਣਾਉਣ ਦਾ ਕੰਮ ਨਿਰੰਤਰ ਜਾਰੀ ਹੈ ਅਤੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਆਪਣੇ ਰਾਸ਼ਨ ਕਾਰਡ ਬਣਾਏ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਜੁਗਰਾਜ ਸਿੰਘ ਜੱਸੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨਾਂ ਦੇ ਰਾਸ਼ਨ ਕਾਰਡ ਨਹੀਂ ਬਣੇ ਉਹ ਇਸ ਕੈਂਪ ਦਾ ਲਾਹਾ ਲੈਂਦੇ ਹੋਏ ਆਪਣੇ ਰਾਸ਼ਨ ਕਾਰਡ ਜ਼ਰੂਰ ਬਣਵਾ ਲੈਣ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਕਈ ਤਰਾਂ ਦੀਆਂ ਸਕੀਮਾਂ ਚਲਾਈਆਂ ਗਈਆਂ ਹਨ, ਜਿਨਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜੱਸੀਆਂ ਵਿਖੇ ਉਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਬਿਲਕੁਲ ਮੁਫ਼ਤ ਰਾਸ਼ਨ ਕਾਰਡ ਬਣਾਏ ਜਾ ਰਹੇ ਹਨ। ਉਨਾਂ ਕਿਹਾ ਕਿ ਪਿੰਡ ਜੱਸੀਆਂ ਵਿਖੇ ਉਨਾਂ ਦਫ਼ਤਰ ਵਿਖੇ ਲੋਕਾਂ ਦੀ ਸਹੂਲਤ ਲਈ ਕੈਂਪ ਲਗਾਏ ਜਾ ਰਹੇ ਹਨ, ਪਹਿਲਾਂ ਲੋਕਾਂ ਦੇ ਮੁਫ਼ਤ ਸਿਹਤ ਬੀਮਾ ਕਾਰਡ ਬਣਾਉਣ ਦਾ ਕੈਂਪ ਲਗਾਇਆ ਗਿਆ ਸੀ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵੀ ਲੋਕਾਂ ਦੇ ਫਾਰਮ ਭਰੇ ਗਏ ਸਨ। ਇਸ ਮੌਕੇ ਸਰਪੰਚ ਜੁਗਰਾਜ ਸਿੰਘ ਜੱਸੀਆਂ, ਸਕੱਤਰ ਕਰਮਪਾਲ ਸਿੰਘ ਵਿਰਕ, ਚੇਤਨ ਜੋਸ਼ੀ, ਬਲਜੀਤ ਜੱਸੀਆਂ, ਮਨਜੀਤ ਕੌਰ, ਰਣਜੀਤ ਕੁਮਾਰ, ਰਾਜਵੀਰ ਸਿੰਘ, ਮਲਕੀਤ ਸਿੰਘ, ਜਿੰਦਰ ਕੌਰ (ਸਾਰੇ ਮੈਂਬਰ ਪੰਚਾਇਤ) ਆਦਿ ਹਾਜ਼ਰ ਸਨ।