11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਦੋ ਯੂਨੀਵਰਸਿਟੀ ਪੁਜ਼ੀਸ਼ਨਾਂ ਕੀਤੀਆਂ ਹਾਸਲ

ਲੁਧਿਆਣਾ, 10 ਅਗਸਤ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਦੀਆਂ ਦੋ ਵਿਦਿਆਰਥਣਾਂ ਨੇ ਇੱਕ ਵਾਰ ਫਿਰ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ ਕਿਉਂਕਿ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੇ ਪੀ. ਜੀ ਵਿਭਾਗ ਦੀਆਂ ਦੋ ਪ੍ਰਤਿਭਾਸ਼ਾਲੀ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।

ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਦੀਆਂ ਦੋ ਵਿਦਿਆਰਥਣਾਂ ਨੇ ਇੱਕ ਵਾਰ ਫਿਰ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ ਕਿਉਂਕਿ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੇ ਪੀ.ਜੀ ਵਿਭਾਗ ਦੀਆਂ ਦੋ ਪ੍ਰਤਿਭਾਸ਼ਾਲੀ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬੀ.ਸੀ.ਏ ਦੀ ਵਿਦਿਆਰਥਣ ਸੌਮਿਆ ਸ਼ਰਮਾ ਨੇ 87.5% ਪ੍ਰਭਾਵਸ਼ਾਲੀ ਅੰਕਾਂ ਨਾਲ ਯੂਨੀਵਰਸਿਟੀ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਰਿਸ਼ਿਤਾ ਨੇ 86.7% ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ। ਸਮੂਹ ਸਟਾਫ ਨੇ ਵਿਦਿਆਰਥਣਾਂ ਨੂੰ ਦਿਲੋਂ ਵਧਾਈ ਦਿੱਤੀ । ਪ੍ਰਿੰਸੀਪਲ ਸੁਮਨ ਲਤਾ ਨੇ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਨਿਰੰਤਰ ਸਫਲਤਾ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ‘ ਲੋਕ ਮਿਲਨੀ ’ ਪ੍ਰੋਗਰਾਮ ਤਹਿਤ ਪਿੰਡਾਂ ’ ਚ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਟਿੱਬਾ ਰੋਡ ਗੋਲੀਕਾਂਡ ’ਤੇ ਬਿੱਟੂ ਨੇ ਸੂਬਾ ਸਰਕਾਰ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।