ਅਕਾਲੀ ਦਲ ਦੀ ‘ਵਰਕਰ ਮਿਲਣੀ’ ਵਿਚ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟ
ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਸਰਕਲ ਸ਼ਕਤੀ ਨਗਰ, ਟਿੱਬਾ ਰੋਡ ਵਿਖੇ ਵਰਕਰ ਸਾਥੀਆਂ ਨਾਲ ਵਿਚਾਰ-ਮਿਲਣੀ ਕੀਤੀ ਗਈ। ਇਸ ਮੌਕੇ ਹਾਜ਼ਰ ਵਰਕਰ ਸਾਥੀਆਂ ਅਤੇ ਆਗੂਆਂ ਵਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ।
ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਸਰਕਲ ਸ਼ਕਤੀ ਨਗਰ, ਟਿੱਬਾ ਰੋਡ ਵਿਖੇ ਵਰਕਰ ਸਾਥੀਆਂ ਨਾਲ ਵਿਚਾਰ-ਮਿਲਣੀ ਕੀਤੀ ਗਈ। ਇਸ ਮੌਕੇ ਹਾਜ਼ਰ ਵਰਕਰ ਸਾਥੀਆਂ ਅਤੇ ਆਗੂਆਂ ਵਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ। ਵਿਚਾਰ-ਮਿਲਣੀ ਦੌਰਾਨ ਇਲਾਕੇ ਦੇ ਆਗੂਆਂ ਨੇ ਕਿਹਾ ਕਿ ਇਲਾਕੇ ਵਿਚ ਕਥਿਤ ਤੌਰ ‘ਤੇ ਸ਼ਰ੍ਹੇਆਮ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਕਾਰਨ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ ਪਰ ਇਸ ਵੱਲ ਅਧਿਕਾਰੀਆਂ ਵਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਵਿਚ ਸਰਕਾਰਾਂ ਦੀ ਨਾਕਾਮੀ ਦਾ ਸਭ ਤੋਂ ਵੱਧ ਖਮਿਆਜ਼ਾ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਕਾਰਨ ਪੰਜਾਬੀਅਤ ਦੀ ਲੁੱਟ ਹੋ ਰਹੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੇ ਵਿਧਾਇਕਾਂ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਕਾਨੂੰਨਾਂ ਅਤੇ ਅਪਣਾਈਆਂ ਜਾ ਰਹੀਆਂ ਨੀਤੀਆਂ ਕਾਰਨ ਸਿੱਖੀ ਅਤੇ ਸਿੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਨੀਤੀਆਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਸਿੱਖੀ ਨਾਲ ਜੁੜੇ ਮਸਲਿਆਂ ‘ਤੇ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਵਰਕਰਾਂ ਨੇ ਪੰਜਾਬ ਦੇ ਹਿੱਤਾਂ ਅਤੇ ਸੂਬੇ ਦੇ ਭਵਿੱਖ ਲਈ ਇਕਜੁੱਟ ਹੋ ਕੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦਾ ਅਹਿਦ ਵੀ ਕੀਤਾ। ਇਸ ਮੌਕੇ ਸਰਕਲ ਪ੍ਰਧਾਨ ਡਾ. ਅਸ਼ਵਨੀ ਪਾਸੀ, ਸੀਨੀਅਰ ਮੀਤ ਪ੍ਰਧਾਨ ਰਛਪਾਲ ਸਿੰਘ ਫੌਜੀ, ਇਰਸ਼ਾਦ ਮੁਹੰਮਦ, ਵਾਰਡ ਪ੍ਰਧਾਨ ਦਲਵੀਰ ਸਿੰਘ ਚੀਮਾ, ਅਵਤਾਰ ਸਿੰਘ, ਕੁਲਵਿੰਦਰ ਸਿੰਘ ਫੌਜੀ, ਲਖਵੀਰ ਸਿੰਘ, ਵਰਿੰਦਰ ਧੀਰ, ਗੁਰਜੀਤ ਸਿੰਘ, ਹਰਦੀਪ ਸਿੰਘ ਮੁਲਤਾਨੀ, ਡਾ. ਕੁਲਵੰਤ ਸਿੰਘ, ਬਲਕਾਰ ਸਿੰਘ ਅਨੰਦਪੁਰ, ਸੁਰੇਸ਼ ਕਾਕਾ, ਬੀਬੀ ਜਸਵਿੰਦਰ ਕੌਰ, ਬੀਬੀ ਪਰਮਜੀਤ ਕੌਰ ਬਾਜਵਾ, ਗੁਰਜੀਤ ਸਿੰਘ, ਸ਼ਿਵ ਵਰਮਾ, ਸਿਮਰਨਜੀਤ ਸਿੰਘ ਰਾਜੂ, ਸੁਖਵਿੰਦਰ ਸਿੰਘ ਸੁੱਖੀ, ਬਲਦੇਵ ਰਾਜ ਪੱਪੂ ਗੂਜਰ, ਮਹਿੰਦਰ ਸਿੰਘ ਉਬਰਾਏ, ਬਾਪੂ ਸਰੂਪ ਸਿੰਘ, ਰਜਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਨਵਾਬ ਮਲਿਕ, ਰਣਜੀਤ ਸਿੰਘ ਬਜਾਜ, ਜੋਧ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ ਕਰਮਸਰ, ਰੋਬਿਨ ਅਤੇ ਦਿਲਬਾਗ ਸਿੰਘ ਸੰਧੂ ਸਮੇਤ ਸੈਂਕੜੇ ਵਰਕਰ ਸਾਥੀ ਹਾਜ਼ਰ ਸਨ।