ਨਗਰ ਨਿਗਮ ਨੇ 200 ਫੁੱਟੀ ਮਿਸਿੰਗ ਲਿੰਕ ਸੜਕ ‘ਤੇ ਕਾਰਵਾਈ ਕਰਦਿਆਂ ਨਾਜਾਇਜ਼ ਰੇਹੜੀਆਂ ਫੜੀਆਂ ਹਟਾਈਆਂ
ਫੁੱਲਾਂਵਾਲ, 10 ਅਗਸਤ (ਮਨਜੀਤ ਸਿੰਘ ਦੁੱਗਰੀ)-ਨਗਰ ਨਿਗਮ ਲੁਧਿਆਣਾ ਵਲੋਂ ਅੱਜ ਸ਼ਾਮ ਵੱਡੀ ਕਾਰਵਾਈ ਕਰਦਿਆਂ ਆਪਣੇ ਅਮਲੇ ਸਹਿਤ 200 ਫੁੱਟੀ ਮਿਸਿੰਗ ਲਿੰਕ ਸੜਕ ਸ਼ਹੀਦ ਭਗਤ ਸਿੰਘ ਨਗਰ ਚੌਂਕ ਵਿਖੇ ਵੱਡੀ ਕਾਰਵਾਈ ਕਰਦਿਆਂ ਸੜਕ ਦੇ ਕਿਨਾਰੇ ਫੁੱਟਪਾਥ ਉੱਪਰ ਲੱਗੀਆਂ ਰੇੜੀਆਂ ਫੜੀਆਂ ਨੂੰ ਹਟਾਇਆ ਗਿਆ ਜਿਸ ਦਾ ਕੁਝ ਨਿਹੰਗ ਸਿੰਘਾਂ ਵਲੋਂ ਵਿਰੋਧ ਕੀਤਾ ਗਿਆ ਅਤੇ ਉਹ ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਉਲਝਦੇ ਦੇਖੇ ਗਏ। ਜਦਕਿ ਨਗਰ ਨਿਗਮ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਬੀਤੀ ਕੱਲ ਕੁਝ ਨਿਹੰਗ ਜਥੇਬੰਦੀਆਂ ਵਲੋਂ ਵੀ ਇਹ ਨਾਜਾਇਜ਼ ਕਬਜ਼ੇ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਫੁੱਲਾਂਵਾਲ, 10 ਅਗਸਤ (ਮਨਜੀਤ ਸਿੰਘ ਦੁੱਗਰੀ)-ਨਗਰ ਨਿਗਮ ਲੁਧਿਆਣਾ ਵਲੋਂ ਅੱਜ ਸ਼ਾਮ ਵੱਡੀ ਕਾਰਵਾਈ ਕਰਦਿਆਂ ਆਪਣੇ ਅਮਲੇ ਸਹਿਤ 200 ਫੁੱਟੀ ਮਿਸਿੰਗ ਲਿੰਕ ਸੜਕ ਸ਼ਹੀਦ ਭਗਤ ਸਿੰਘ ਨਗਰ ਚੌਂਕ ਵਿਖੇ ਵੱਡੀ ਕਾਰਵਾਈ ਕਰਦਿਆਂ ਸੜਕ ਦੇ ਕਿਨਾਰੇ ਫੁੱਟਪਾਥ ਉੱਪਰ ਲੱਗੀਆਂ ਰੇੜੀਆਂ ਫੜੀਆਂ ਨੂੰ ਹਟਾਇਆ ਗਿਆ ਜਿਸ ਦਾ ਕੁਝ ਨਿਹੰਗ ਸਿੰਘਾਂ ਵਲੋਂ ਵਿਰੋਧ ਕੀਤਾ ਗਿਆ ਅਤੇ ਉਹ ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਉਲਝਦੇ ਦੇਖੇ ਗਏ। ਜਦਕਿ ਨਗਰ ਨਿਗਮ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਬੀਤੀ ਕੱਲ ਕੁਝ ਨਿਹੰਗ ਜਥੇਬੰਦੀਆਂ ਵਲੋਂ ਵੀ ਇਹ ਨਾਜਾਇਜ਼ ਕਬਜ਼ੇ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਨਗਰ ਨਿਗਮ ਦੇ ਅਮਲੇ ਨਾਲ ਆਏ ਅਧਿਕਾਰੀਆਂ ਨੇ ਦੱਸਿਆ ਕਿ ਸੜਕੀ ਆਵਾਜਾਈ ਵਿਚ ਪੈਂਦੇ ਵਿਘਨ ਕਰਕੇ ਉਨ੍ਹਾਂ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਜੋ ਕਿ ਕਬਜ਼ੇ ਖਤਮ ਕਰਨ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਵਿਰੋਧ ਕਰ ਰਹੇ ਨਿਹੰਗ ਸਿੰਘਾਂ ਦਾ ਕਹਿਣਾ ਸੀ ਕਿ ਕੱਲ ਕਬਜ਼ੇ ਛਡਾਉਣ ਆਈਆਂ ਜਥੇਬੰਦੀਆਂ ਦੇ ਨਿਹੰਗ ਸਿੰਘਾਂ ਨਾਲ ਉਨ੍ਹਾਂ ਦਾ ਕੋਈ ਸਰੋਕਾਰ ਨਹੀਂ ਉਹ ਤਾਂ ਆਪਣੀ ਰੋਜ਼ੀ ਰੋਟੀ ਲਈ ਸੜਕ ਕਿਨਾਰੇ ਛੋਟਾ ਮੋਟਾ ਕਾਰੋਬਾਰ ਕਰਦੇ ਹਨ। ਜਦਕਿ ਨਗਰ ਨਿਗਮ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਲੋਕਾਂ ਦੀ ਸੈਰ ਲਈ ਬਣੇ ਫੁੱਟਪਾਥਾਂ ਉੱਪਰ ਕਿਸੇ ਵੀ ਤਰ੍ਹਾਂ ਦੇ ਰੇੜੀਆਂ ਫੜੀਆਂ ਦੇ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਨਗਰ ਨਿਗਮ ਵਲੋਂ ਕੀਤੀ ਇਸ ਕਾਰਵਾਈ ਦੇ ਚਲਦਿਆਂ ਸੜਕ ‘ਤੇ ਆਵਾਜਾਈ ਦਾ ਵੱਡਾ ਜਾਮ ਲੱਗਿਆ ਰਿਹਾ, ਜਾਮ ਲੱਗਿਆ ਹੋਣ ਦੇ ਬਾਵਜੂਦ ਰਾਹਗੀਰਾਂ ਵਲੋਂ ਨਗਰ ਨਿਗਮ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ।