12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਸੇਵਾਵਾਂ ਦੇਣ ਲਈ ਵਚਨਬੱਧ-ਅਨਿਲ ਠਾਕੁਰ

ਲੁਧਿਆਣਾ, 11 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਡਾ. ਅਰੁਣ ਮਿੱਤਰਾ, ਡਾ. ਇੰਦਰਵੀਰ ਗਿੱਲ। 12-08-2026
ਲੁਧਿਆਣਾ, 11 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਪੀ.ਐਸ.ਟੀ.ਸੀ. ਪੋਰਟਲ ’ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕਰਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਟੀ.ਸੀ. ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪ੍ਰਭਾਵਸ਼ਾਲੀ ਮੰਚ ਹੈ ਅਤੇ ਪੋਰਟਲ ’ਤੇ ਦਰਜ ਹਰ ਸ਼ਿਕਾਇਤ ਦਾ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਲੁਧਿਆਣਾ ਸ਼ਿਖਾ ਭਗਤ ਨੇ ਕਿਹਾ ਕਿ ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਟੀ.ਸੀ. ਪੋਰਟਲ ’ਤੇ ਦਰਜ ਸ਼ਿਕਾਇਤਾਂ ਦੀ ਪ੍ਰਗਤੀ ਦੀ ਨਿਯਮਤ ਸਮੀਖਿਆ ਕੀਤੀ ਜਾ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਅਨਿਲ ਠਾਕੁਰ ਨੇ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਇਨ੍ਹਾਂ ਮੀਟਿੰਗਾਂ ਰਾਹੀਂ ਕਰੀਬ 7,000 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਲਗਭਗ 6,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਹੋਣ ਨਾਲ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਵੇਗਾ ਅਤੇ ਪੰਜਾਬ ਵਿੱਚ ਵਪਾਰ ਤੇ ਨਿਵੇਸ਼ ਲਈ ਹੋਰ ਅਨੁਕੂਲ ਮਾਹੌਲ ਸਿਰਜੇਗਾ। ਇਸ ਮੀਟਿੰਗ ਵਿੱਚ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਪਰਮਪਾਲ ਬਾਵਾ, ਵਾਈਸ ਚੇਅਰਮੈਨ ਰੋਹਿਤ ਵਰਮਾ, ਸਹਾਇਕ ਕਮਿਸ਼ਨਰ ਪਾਇਲ ਗੋਇਲ, ਡੀ.ਸੀ.ਐਸ.ਟੀ ਲੁਧਿਆਣਾ ਰਣਧੀਰ ਕੌਰ, ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ, ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੱਛਮੀ ਕੁਲਦੀਪ ਬਾਵਾ, ਮੁੱਖ ਮੰਤਰੀ ਫੀਲਡ ਅਫਸਰ ਲੁਧਿਆਣਾ ਤੁਸ਼ਿਤਾ ਗੁਲਾਟੀ, ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਤੇ ਜਸਦੇਵ ਸਿੰਘ ਸੇਖੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਲੁਧਿਆਣਾ ਕਤਲ ਕਾਂਡ-ਨਾਮਜ਼ਦ ਮੁੱਖ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਅਗਲੀ ਖ਼ਬਰ ਵਾਰਡ ਨੰ. 7 ਦੇ ਸੀਵਰੇਜ ਸੰਕਟ ’ਤੇ ਨਿਗਮ ਦੀ ਬੇਰੁਖ਼ੀ ਖ਼ਿਲਾਫ਼ ਕੌਂਸਲਰ ਰਵਿੰਦਰ ਕੌਰ ਤੇ ਮੋਨੂੰ ਖਿੰਡਾ ਵੱਲੋਂ ਕਮਿਸ਼ਨਰ ਦਫ਼ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।