12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ਅਤੇ ਕਿਸਾਨੀ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ਖ਼ਸਖ਼ਸ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇ - ਬਰਾੜ, ਕੁਲਾਰ, ਮੁਕੰਦਪੁਰ

ਲੁਧਿਆਣਾ,11 ਅਗਸਤ (ਡਾ. ਤਰਲੋਚਨ ਸਿੰਘ)- ਪੰਜਾਬ ਅਤੇ ਕਿਸਾਨੀ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ਨੌਜਵਾਨੀ ਨੂੰ ਚਿੱਟੇ, ਗੋਲੀਆਂ ਵਰਗੇ ਸਿੰਥੈਟਿਕ ਨਸ਼ਿਆਂ ਤੋਂ ਨਿਜ਼ਾਤ ਦਿਵਾਉਣ ਦੇ ਲਈ ਖ਼ਸਖ਼ਸ ਦੀ ਖੇਤੀ ਨੂੰ ਪੰਜਾਬ ਵਿੱਚ ਮਾਨਤਾ ਮਿਲਣੀ ਬਹੁਤ ਜਰੂਰੀ ਹੈ।

ਅਜੀਤ ਡੈਸਕ 12-08-2026
ਲੁਧਿਆਣਾ,11 ਅਗਸਤ (ਡਾ. ਤਰਲੋਚਨ ਸਿੰਘ)- ਪੰਜਾਬ ਅਤੇ ਕਿਸਾਨੀ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ਨੌਜਵਾਨੀ ਨੂੰ ਚਿੱਟੇ, ਗੋਲੀਆਂ ਵਰਗੇ ਸਿੰਥੈਟਿਕ ਨਸ਼ਿਆਂ ਤੋਂ ਨਿਜ਼ਾਤ ਦਿਵਾਉਣ ਦੇ ਲਈ ਖ਼ਸਖ਼ਸ ਦੀ ਖੇਤੀ ਨੂੰ ਪੰਜਾਬ ਵਿੱਚ ਮਾਨਤਾ ਮਿਲਣੀ ਬਹੁਤ ਜਰੂਰੀ ਹੈ। ਇਸ ਦੀ ਖੇਤੀ ਨਾਲ ਜਿੱਥੇ ਪੰਜਾਬ ਆਰਥਿਕ ਪੱਖੋਂ ਮਜ਼ਬੂਤ ਹੋਵੇਗਾ ਉਥੇ ਨਸ਼ਿਆਂ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਕਮੀ ਆਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਓਂਕਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁਲਾਰ ਅਤੇ ਜਥੇਬੰਦਕ ਸਕੱਤਰ ਪ੍ਰਿਤਪਾਲ ਸਿੰਘ ਮੁਕੰਦਪੁਰ ਨੇ ਗੱਲਬਾਤ ਕਰਦਿਆਂ ਸਾਂਝੇ ਤੌਰ ਤੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜੁਝਾਰੂ ਜਵਾਨੀ ਨੂੰ ਨਸ਼ਿਆਂ ਦੀ ਲਤ ਨੇ ਬਰਬਾਦ ਅਤੇ ਬਦਨਾਮ ਕੀਤਾ ਹੈ ਜੋ ਕਿ ਪੰਜਾਬ ਦੀ ਧਰਤੀ ਲਈ ਬਦਨੂਮਾ ਦਾਗ਼ ਵੱਜੋਂ ਦੇਖਿਆ ਜਾਂਦਾ ਹੈ, ਸਰਕਾਰਾਂ ਵੱਲੋਂ ਨਸ਼ਿਆਂ ਵਿਚ ਗਲਤਾਨ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ ਪ੍ਰੰਤੂ ਕੋਈ ਪੁਖਤਾ ਹੱਲ ਲਈ ਰੂਪਰੇਖਾ ਤਿਆਰ ਨਹੀਂ ਕੀਤੀ ਜਾ ਰਹੀ। ਇਥੋਂ ਮਹਿਸੂਸ ਹੁੰਦਾ ਹੈ ਕਿ ਸਰਕਾਰਾਂ ਨਸ਼ਿਆਂ ਨੂੰ ਰੋਕਣ ਲਈ ਸਹਿਜ ਨਹੀਂ। ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਉਕਤ ਆਗੂਆਂ ਨੇ ਸੁਝਾਅ ਦਿੱਤਾ ਕਿ ਪੰਜਾਬ, ਪੰਜਾਬੀਅਤ ਤੇ ਨੌਜਵਾਨਾਂ ਨੂੰ ਬਚਾਉਣ ਲਈ ਇਕ ਜ਼ਰੂਰੀ ਕਾਨੂੰਨ ਵਿਧਾਨ ਸਭਾ ਵਿਚ ਪਾਸ ਕਰਕੇ ਬਾਕੀ ਖੇਤੀ ਦੀ ਤਰ੍ਹਾਂ ਖ਼ਸਖ਼ਸ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮਾਨਤਾ ਦਿੱਤੀ ਜਾਵੇ, ਜਿਸ ਨਾਲ ਪੰਜਾਬ ‘ਚ ਖੁਸ਼ਹਾਲੀ ਦੇ ਨਾਲ ਨਾਲ ਆਰਥਿਕ ਪੱਖੋਂ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿੰਥੈਟਿਕ ਨਸ਼ਿਆਂ ਨਾਲ਼ ਘਰ ਬਰਬਾਦ ਹੁੰਦੇ ਹਨ ਪ੍ਰੰਤੂ ਖ਼ਸਖ਼ਸ ਦੀ ਖੇਤੀ ਨਾਲ ਘਰ ਖੁਸ਼ਹਾਲ ਹੋਵੇਗਾ ਜਿਸ ਦੀ ਮਿਸਾਲ ਗੁਆਂਢੀ ਸੂਬਾ ਰਾਜਸਥਾਨ ਦੇਖਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹਲਕਾ ਗਿੱਲ ’ਚ ਪਿੰਡਾਂ ਦੀਆਂ ਸੱਥਾਂ ਵਿਚ ਛਿੜੀ ਸਿਆਸੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।