13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਬਾਸਕਟਬਾਲ ਟੀਮ ਨੇ ਜ਼ੋਨਲ ਟੂਰਨਾਮੈਂਟ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ

ਆਲਮਗੀਰ, 12 ਅਗਸਤ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਅੰਡਰ-19 ਬਾਸਕਟਬਾਲ ਖਿਡਾਰੀਆਂ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-19 ਲੜਕਿਆਂ ਦੀ ਬਾਸਕਟਬਾਲ ਟੀਮ ਨੇ ਡੀਏਵੀ ਪਬਲਿਕ ਸਕੂਲ ਪੱਖੋਵਾਲ ਵਿਖੇ ਆਯੋਜਿਤ ਜ਼ੋਨਲ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 13-08-2026
ਆਲਮਗੀਰ, 12 ਅਗਸਤ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਅੰਡਰ-19 ਬਾਸਕਟਬਾਲ ਖਿਡਾਰੀਆਂ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-19 ਲੜਕਿਆਂ ਦੀ ਬਾਸਕਟਬਾਲ ਟੀਮ ਨੇ ਡੀਏਵੀ ਪਬਲਿਕ ਸਕੂਲ ਪੱਖੋਵਾਲ ਵਿਖੇ ਆਯੋਜਿਤ ਜ਼ੋਨਲ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਜਿੱਤ ਖਿਡਾਰੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਅਤੇ ਸਕੂਲ ਅਧਿਆਪਕਾਂ ਦੇ ਮਾਰਗ ਦਰਸ਼ਨ ਨੂੰ ਦਰਸਾਉਂਦੀ ਹੈ। ਸਕੂਲ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਕਲਾਸ +2, ਪ੍ਰਭਜੋਤ ਸਿੰਘ +2, ਗਗਨਪ੍ਰੀਤ ਸਿੰਘ +2, ਹਰਮੰਦਰਜੀਤ ਸਿੰਘ +2 ਅਤੇ ਤਰਨਦੀਪ ਸਿੰਘ ਕਲਾਸ +1, ਪ੍ਰਭਨੂਰ ਸਿੰਘ +1 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਆਯੋਜਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਚੁਣਿਆ ਗਿਆ ਹੈ। ਸਕੂਲ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਜੇਤੂ ਟੀਮ ਅਤੇ ਚੁਣੇ ਹੋਏ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਸਮਰਪਣ ਅਤੇ ਟੀਮ ਵਰਕ ਦਾ ਨਤੀਜਾ ਹੈ। ਮੈਨੂੰ ਵਿਸ਼ਵਾਸ ਹੈ ਕਿ ਸਕੂਲ ਦੇ ਖਿਡਾਰੀ ਜ਼ਿਲ੍ਹਾ ਪੱਧਰ ‘ਤੇ ਵੀ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਸਕੂਲ ਦੇ ਨਾਮ ਨੂੰ ਹੋਰ ਉਚਾਈਆਂ ਤੇ ਪਹੁੰਚਾਉਣਗੇ।
ਪਿਛਲੀ ਖ਼ਬਰ ਪਿੰਡ ਗਿੱਲ ਵਿਖੇ 17ਵੀਂ ਜੂਨੀਅਰ ਜ਼ਿਲ੍ਹਾ ਬੇਸਬਾਲ ਚੈਂਪੀਅਨਸ਼ਿਪ ਕਰਵਾਈ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।