13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪਿੰਡ ਗਿੱਲ ਵਿਖੇ 17ਵੀਂ ਜੂਨੀਅਰ ਜ਼ਿਲ੍ਹਾ ਬੇਸਬਾਲ ਚੈਂਪੀਅਨਸ਼ਿਪ ਕਰਵਾਈ

ਆਲਮਗੀਰ, 12 ਅਗਸਤ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਬੇਸਬਾਲ ਐਸੋਸੀਏਸ਼ਨ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਲ ਵਿਖੇ ਲੜਕੇ ਅਤੇ ਲੜਕੀਆਂ ਲਈ 17ਵੀਂ ਜੂਨੀਅਰ ਜ਼ਿਲ੍ਹਾ ਬੇਸਬਾਲ ਚੈਂਪੀਅਨਸ਼ਿਪ ਕਰਵਾਈ ਗਈ। ਉਕਤ ਚੈਂਪੀਅਨਸ਼ਿਪ ਲਈ ਲੜਕੀਆਂ ਦੇ ਵਰਗ ਵਿਚ 12 ਟੀਮਾਂ ਨੇ ਭਾਗ ਲਿਆ।

ਅਜੀਤ ਡੈਸਕ 13-08-2026
ਆਲਮਗੀਰ, 12 ਅਗਸਤ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਬੇਸਬਾਲ ਐਸੋਸੀਏਸ਼ਨ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਲ ਵਿਖੇ ਲੜਕੇ ਅਤੇ ਲੜਕੀਆਂ ਲਈ 17ਵੀਂ ਜੂਨੀਅਰ ਜ਼ਿਲ੍ਹਾ ਬੇਸਬਾਲ ਚੈਂਪੀਅਨਸ਼ਿਪ ਕਰਵਾਈ ਗਈ। ਉਕਤ ਚੈਂਪੀਅਨਸ਼ਿਪ ਲਈ ਲੜਕੀਆਂ ਦੇ ਵਰਗ ਵਿਚ 12 ਟੀਮਾਂ ਨੇ ਭਾਗ ਲਿਆ। ਵੱਖ-ਵੱਖ ਟੀਮਾ ਦੇ ਮੁਕਬਾਲਿਆਂ ਉਪਰੰਤ ਪਹਿਲੇ ਸੈਮੀਫਾਈਨਲ ਮੈਚ ਵਿਚ ਸਰਕਾਰੀ ਕੰਨਿਆ ਸੀਨੀਅਰ ਸਮਾਰਟ ਸਕੂਲ ਗਿੱਲ ਨੇ ਪਿੰਡ ਮੱਲ੍ਹਾ ਨੂੰ 5-4 ਦੇ ਸਕੋਰ ਨਾਲ ਹਰਾਇਆ। ਦੂਜੇ ਸੈਮੀਫਾਈਨਲ ਮੈਚ ਵਿਚ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗੋਵਾਲ ਨੂੰ ਹਰਾਇਆ। ਇਸੇ ਤਰ੍ਹਾਂ ਫਾਈਨਲ ਮੈਚ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਿੱਲ ਨੇ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ ਨੂੰ 11-1 ਦੇ ਸਕੋਰ ਨਾਲ ਹਰਾਇਆ। ਲੜਕਿਆਂ ਦੇ ਵਰਗ ਵਿਚ ਕੁੱਲ 16 ਟੀਮਾਂ ਨੇ ਚੈਂਪੀਅਨਸ਼ਿਪ ਵਿਚ ਹਿੱਸਾ ਲਿਆ। ਇਸ ਦੌਰਾਨ ਪਹਿਲੇ ਸੈਮੀਫਾਈਨਲ ਮੈਚ ਵਿਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਢੋਲਾਵਾਲ ਨੇ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਨੂੰ 4-0 ਦੇ ਸਕੋਰ ਨਾਲ ਹਰਾਇਆ। ਦੂਜੇ ਸੈਮੀਫਾਈਨਲ ਮੈਚ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਸਾਬਾਦ ਨੇ ਟੀ.ਐਸ.ਐਸ.ਐਮ. ਸੈਨੇਟ ਸੈਕੰਡਰੀ ਸਕੂਲ ਨੂੰ 3-1 ਦੇ ਸਕੋਰ ਨਾਲ ਹਰਾਇਆ। ਫਾਈਨਲ ਮੈਚ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਸਾਬਾਦ ਨੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੂੰ 4-3 ਦੇ ਸਕੋਰ ਨਾਲ ਹਰਾਇਆ। ਟੀ.ਐਸ.ਐਸ.ਐਮ. ਸੀਨੀਅਰ ਸੈਕੰਡਰੀ ਸਕੂਲ ਨੇ ਬੀ.ਸੀ.ਐਮ. ਸੈਨੇਟ ਸੈਕੰਡਰੀ ਸਕੂਲ ਨੂੰ 4-3 ਦੇ ਸਕੋਰ ਨਾਲ ਹਰਾਇਆ। ਟੂਰਨਾਮੈਂਟ ਦੇ ਅੰਤ ’ਤੇ ਜੇਤੂ ਅਤੇ ਉਪ ਜੇਤੂ ਖਿਡਾਰੀਆਂ ਨੂੰ ਪਿੰਡ ਗਿੱਲ ਦੇ ਪਤਵੰਤਿਆਂ ਨੇ ਮੈਡਲ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ। ਜੇਤੂ ਟੀਮਾਂ ਨੂੰ ਇੰਜੀਨੀਅਰ ਹਰਬੀਰ ਸਿੰਘ ਗਿੱਲ, ਸਕੱਤਰ ਅਤੇ ਸੁਖਦੇਵ ਸਿੰਘ ਔਲਖ ਪ੍ਰਧਾਨ ਪੰਜਾਬ ਬੇਸਬਾਲ ਐਸੋਸੀਏਸ਼ਨ, ਡਾ. ਸਮ੍ਰਿਤੀ ਭਾਰਗਵ ਪ੍ਰਿੰਸੀਪਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਿੱਲ, ਨੀਰੂ, ਕੁਲਵੰਤ ਕੌਰ, ਰਾਜਿੰਦਰ ਸਿੰਘ, ਸਚਿਨ ਠਾਕੁਰ, ਸਮੇਤ ਹੋਰ ਸਤਿਕਾਰਯੋਗ ਮਹਿਮਾਨਾਂ ਅਤੇ ਅਧਿਕਾਰੀਆਂ ਨੇ ਟਰਾਫ਼ੀਆਂ ਅਤੇ ਹੌਸਲਾ ਅਫਜਾਈ ਇਨਾਮ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਡਿਪਟੀ ਮੇਅਰ ਜੌਹਰ ਦੀ ਅਗਵਾਈ ਹੇਠ ਨਗਰ ਨਿਗਮ ਕਮੇਟੀ ਵਲੋਂ ਸੜਕ ਧੱਸਣ ਵਾਲੀ ਥਾਂ ਦਾ ਮੁਆਇਨਾ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਬਾਸਕਟਬਾਲ ਟੀਮ ਨੇ ਜ਼ੋਨਲ ਟੂਰਨਾਮੈਂਟ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।