ਪੁਲਿਸ ਕਮਿਸ਼ਨਰ ਦਫ਼ਤਰ ਦੇ ਨੇੜਿਓਂ ਸਰਕਾਰੀ ਜਨਰੇਟਰ ਚੋਰੀ
ਲੁਧਿਆਣਾ, 12 ਅਗਸਤ (ਆਹੂਜਾ)-ਸਥਾਨਕ ਮਿੰਨੀ ਸਕੱਤਰੇਤ ਸਥਿਤ ਪੁਲਿਸ ਕਮਿਸ਼ਨਰ ਦਫ਼ਤਰ ਦੇ ਨੇੜਿਓਂ ਇਕ ਸਰਕਾਰੀ ਜਨਰੇਟਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਪੁਲਿਸ ਕਮਿਸ਼ਨਰ ਦਫ਼ਤਰ ਦੇ ਨਾਲ ਲੱਗਦੇ ਖੇਤਰੀ ਟਰਾਂਸਪੋਰਟ ਅਧਿਕਾਰੀ ਦਫ਼ਤਰ ਵਿਚ ਤੈਨਾਤ ਜੂਨੀਅਰ ਸਹਾਇਕ ਅਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 12 ਅਗਸਤ (ਆਹੂਜਾ)-ਸਥਾਨਕ ਮਿੰਨੀ ਸਕੱਤਰੇਤ ਸਥਿਤ ਪੁਲਿਸ ਕਮਿਸ਼ਨਰ ਦਫ਼ਤਰ ਦੇ ਨੇੜਿਓਂ ਇਕ ਸਰਕਾਰੀ ਜਨਰੇਟਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਪੁਲਿਸ ਕਮਿਸ਼ਨਰ ਦਫ਼ਤਰ ਦੇ ਨਾਲ ਲੱਗਦੇ ਖੇਤਰੀ ਟਰਾਂਸਪੋਰਟ ਅਧਿਕਾਰੀ ਦਫ਼ਤਰ ਵਿਚ ਤੈਨਾਤ ਜੂਨੀਅਰ ਸਹਾਇਕ ਅਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਉਕਤ ਜਨਰੇਟਰ ਆਰ.ਟੀ.ਓ. ਦਫ਼ਤਰ ਵਲੋਂ ਵਰਤੋਂ ਵਿਚ ਲਿਆਂਦਾ ਜਾ ਰਿਹਾ ਸੀ ਅਤੇ ਜਿਸ ਥਾਂ ‘ਤੇ ਜਨਰੇਟਰ ਰੱਖਿਆ ਗਿਆ ਸੀ, ਉਹ ਪੁਲਿਸ ਕਮਿਸ਼ਨਰ ਦਫ਼ਤਰ ਤੋਂ ਮਸਾਂ 200 ਮੀਟਰ ਦੀ ਦੂਰੀ ’ਤੇ ਹੈ। ਬੀਤੇ ਦਿਨ ਜਦੋਂ ਮੁਲਾਜ਼ਮ ਦਫ਼ਤਰ ਵਿਚ ਆਏ ਤਾਂ ਇਸ ਚੋਰੀ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਹਾਲ ਦੀ ਘੜੀ ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।