13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਲੁਧਿਆਣਾ ਪੂਰਬੀ ਦੇ ਹਾਲਾਤ ਬਦ ਤੋਂ ਬਦਤਰ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚਲਾਏ ਜਾ ਰਹੇ ਵਰਕਰ ਵਿਚਾਰ ਮਿਲਣੀ ਪ੍ਰੋਗਰਾਮ ਤਹਿਤ ਅੱਜ ਸਰਕਲ ਨੂਰਵਾਲਾ ਦੇ ਵਰਕਰ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੂਰਬੀ ਹਲਕੇ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ।

ਵਰਕਰ ਮਿਲਣੀ ਦੌਰਾਨ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵਰਕਰਾਂ ਨਾਲ। ਤਸਵੀਰ-ਸੇਵਕ ਸਿੰਘ 13-08-2026
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚਲਾਏ ਜਾ ਰਹੇ ਵਰਕਰ ਵਿਚਾਰ ਮਿਲਣੀ ਪ੍ਰੋਗਰਾਮ ਤਹਿਤ ਅੱਜ ਸਰਕਲ ਨੂਰਵਾਲਾ ਦੇ ਵਰਕਰ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੂਰਬੀ ਹਲਕੇ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 9 ਸਾਲਾਂ ਤੋਂ ਪੂਰਬੀ ਹਲਕੇ ਦੀ ਹਰ ਪੱਖੋਂ ਹਾਲਤ ਲਗਾਤਾਰ ਨਿੱਘਰਦੀ ਜਾ ਰਹੀ ਹੈ। ਇਸ ਵਾਰ ਬਹੁਤ ਜ਼ਿਆਦਾ ਬਰਸਾਤ ਨਾ ਹੋਣ ਦੇ ਬਾਵਜੂਦ ਸ਼ਹਿਰ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਕਈ ਥਾਵਾਂ ’ਤੇ ਸੜਕਾਂ ਪੁੱਟੀਆਂ ਪਈਆਂ ਹਨ ਅਤੇ ਕਈ ਜਗ੍ਹਾ ਸੜਕਾਂ ਧਸ ਰਹੀਆਂ ਹਨ। ਨੂਰਵਾਲਾ ਰੋਡ, ਰਾਹੋਂ ਰੋਡ, ਤਾਜਪੁਰ ਰੋਡ ਸਮੇਤ ਅਨੇਕਾਂ ਪ੍ਰਮੁੱਖ ਸੜਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਲਾਕੇ ਵਿਚ ਨਸ਼ੇ ਦੀ ਖੁੱਲ੍ਹੇਆਮ ਵਿੱਕਰੀ, ਕਤਲਾਂ ਅਤੇ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਰਜਿਸਟਰੀਆਂ ਕਰਵਾਉਣ ਲਈ ਲੋਕਾਂ ਨੂੰ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਤਹਿਸੀਲ ਪੱਧਰ ‘ਤੇ ਲੱਖਾਂ ਰੁਪਏ ਤੱਕ ਦੀ ਰਿਸ਼ਵਤ ਮੰਗੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਬੰਧਿਤ ਨੁਮਾਇੰਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਚੁੱਪ ਧਾਰੀ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਵਾਲਾ ਕੋਈ ਨਹੀਂ। ਲੋਕ ਡਰ ਦੇ ਮਾਹੌਲ ਵਿਚ ਆਪਣਾ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਅੱਜ ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਲੋਕ ਆਪਣੇ ਜਾਨ-ਮਾਲ ਦੇ ਆਪ ਹੀ ਰਾਖੇ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾੜੇ ਹਾਲਾਤਾਂ ਕਾਰਨ ਕਾਰੋਬਾਰੀ ਆਪਣੇ ਕਾਰੋਬਾਰ ਪੰਜਾਬ ਤੋਂ ਬਾਹਰ ਲਿਜਾਉਣ ਲਈ ਮਜਬੂਰ ਹੋ ਰਹੇ ਹਨ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੀ ਵੱਡਾ ਨੁਕਸਾਨ ਹੋ ਰਿਹਾ ਹੈ। ਵਿਚਾਰ ਮਿਲਣੀ ਦਾ ਆਯੋਜਨ ਬਲਵਿੰਦਰ ਸਿੰਘ ਬਾਜੜਾ ਅਤੇ ਸਿਮਰਜੀਤ ਸਿੰਘ ਸਮਰਾ ਵਲੋਂ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ ਜੱਜੀ, ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਰਤਨ ਵੜੈਚ, ਅਸ਼ੋਕ ਚੌਹਾਨ, ਸੁਰੇਸ਼ ਬੱਬੂ ਭਾਰਦਵਾਜ, ਬਲਰਾਜ ਸੇਠੀ, ਵਾਰਡ ਪ੍ਰਧਾਨ ਮੁਨੀਸ਼ ਸਹਿਗਲ, ਬਲਵੀਰ ਸਿੰਘ ਭਿੰਡਰ, ਕੇ.ਕੇ. ਬਾਂਡਾ, ਅਸ਼ੋਕ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਾਵਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਿਨਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।