ਹਰਸ਼ ਵਿਦਿਆ ਮੰਦਿਰ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ
ਲੁਧਿਆਣਾ, 12 ਅਗਸਤ (ਭੁਪਿੰਦਰ ਸਿੰਘ ਬੈਂਸ)-ਨਿਊ ਸੁਭਾਸ਼ ਨਗਰ ਸਥਿਤ ਹਰਸ਼ ਵਿਦਿਆ ਮੰਦਿਰ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ। ਤਿਉਹਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ, ਲੋਕ ਸੰਗੀਤ, ਲੋਕ ਕਲਾਵਾਂ ਅਤੇ ਸੱਭਿਆਚਾਰਕ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ।
ਲੁਧਿਆਣਾ, 12 ਅਗਸਤ (ਭੁਪਿੰਦਰ ਸਿੰਘ ਬੈਂਸ)-ਨਿਊ ਸੁਭਾਸ਼ ਨਗਰ ਸਥਿਤ ਹਰਸ਼ ਵਿਦਿਆ ਮੰਦਿਰ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ। ਤਿਉਹਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ, ਲੋਕ ਸੰਗੀਤ, ਲੋਕ ਕਲਾਵਾਂ ਅਤੇ ਸੱਭਿਆਚਾਰਕ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਡੀ.ਪੀ. ਸ਼ਰਮਾ, ਡਾਇਰੈਕਟਰ ਮੀਨਾ ਸ਼ਰਮਾ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੁਆਰਾ ਦੀਵੇ ਜਗਾਉਣ ਨਾਲ ਹੋਈ। ਸਕੂਲ ਦੇ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਕੀਤੀ। ਮੁੱਖ ਮਹਿਮਾਨਾਂ ਦਾ ਸਵਾਗਤ ਸਕੂਲ ਦੀ ਮੁੱਖ ਅਧਿਆਪਕਾ ਸਰਨਾ ਸ਼ਰਮਾ ਦੁਆਰਾ ਕੀਤਾ ਗਿਆ। ਵਿਦਿਆਰਥੀਆਂ ਨੇ ਰੰਗੀਨ ਪਹਿਰਾਵਿਆਂ ਵਿਚ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਸਕੂਲ ਦੇ ਪ੍ਰਧਾਨ ਡੀ.ਪੀ. ਸ਼ਰਮਾ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਤੀਜ ਦੀਆਂ ਵਧਾਈਆਂ ਦਿੱਤੀਆਂ।