13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਹਰਪ੍ਰੀਤ ਸਿੰਘ ਡੰਗ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਕਮੇਟੀ ਦੇ ਮੈਂਬਰ ਨਿਯੁਕਤ

ਲੁਧਿਆਣਾ,12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਜ਼ਿਲ੍ਹਿਆਂ ’ਚੋਂ ਨਾਮਵਰ ਆਗੂਆਂ ਨੂੰ ਇਸ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ।

ਅਜੀਤ ਡੈਸਕ 13-08-2026
ਲੁਧਿਆਣਾ,12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਜ਼ਿਲ੍ਹਿਆਂ ’ਚੋਂ ਨਾਮਵਰ ਆਗੂਆਂ ਨੂੰ ਇਸ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ। ਲੁਧਿਆਣੇ ਸ਼ਹਿਰ ਵਿਚ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਡੰਗ ਨੂੰ ਵੀ ਪੀਏਸੀ ਦਾ ਮੈਂਬਰ ਬਣਾਇਆ ਗਿਆ ਹੈ। ਸ. ਡੰਗ ਸੀਨੀਅਰ ਅਕਾਲੀ ਆਗੂ ਸਵ. ਹਰਭਜਨ ਸਿੰਘ ਡੰਗ ਦੇ ਸਪੁੱਤਰ ਹਨ ਜੋ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਹੇ, ਕਈ ਸਾਲ ਜ਼ਿਲ੍ਹਾ ਅਕਾਲੀ ਜੱਥਾ ਲੁਧਿਆਣਾ ਦੇ ਪ੍ਰਧਾਨ ਰਹੇ ਅਤੇ ਕਈ ਵਾਰ ਨਗਰ ਨਿਗਮ ਦੇ ਕੌਂਸਲਰ ਵੀ ਰਹੇ। ਹਰਪ੍ਰੀਤ ਸਿੰਘ ਡੰਗ ਨੇ ਆਪਣੀ ਇਸ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ ਅਤੇ ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਪਰਉਪਕਾਰ ਸਿੰਘ ਘੁੰਮਣ, ਭੁਪਿੰਦਰ ਸਿੰਘ ਭਿੰਦਾ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਇਸ ਨਵੀਂ ਜਿ਼ੰਮੇਵਾਰੀ ਨੂੰ ਬੜੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਔਰਤਾਂ ਦੀ ਕੁੱਟਮਾਰ ਕਰਨ ਦੇ ਤਿੰਨ ਮਾਮਲਿਆਂ ਵਿਚ 23 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਹਰਸ਼ ਵਿਦਿਆ ਮੰਦਿਰ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।