17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ’ਚ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤੇ ਹਨ। ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਕੋਮਲ ਵਾਸੀ ਕ੍ਰਿਸ਼ਨਾ ਚੌਕ ਕੁੰਦਨਪੁਰੀ ਦੀ ਸ਼ਿਕਾਇਤ ‘ਤੇ ਉਸਦੇ ਪਤੀ ਕਰਨ ਰਾਏ ਵਾਸੀ ਜਲੰਧਰ ਖਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤੇ ਹਨ। ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਕੋਮਲ ਵਾਸੀ ਕ੍ਰਿਸ਼ਨਾ ਚੌਕ ਕੁੰਦਨਪੁਰੀ ਦੀ ਸ਼ਿਕਾਇਤ ‘ਤੇ ਉਸਦੇ ਪਤੀ ਕਰਨ ਰਾਏ ਵਾਸੀ ਜਲੰਧਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਦਾ ਨੇ ਦੱਸਿਆ ਕਿ ਉਕਤ ਦੋਸ਼ੀ ਨਾਲ ਉਸਦੀ ਸ਼ਾਦੀ ਪਿਛਲੇ ਸਾਲ ਜਨਵਰੀ ਮਹੀਨੇ ਵਿਚ ਹੋਈ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਕਥਿਤ ਦੋਸ਼ੀ ਨੇ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਦੂਜੇ ਮਾਮਲੇ ਵਿਚ ਪੁਲਿਸ ਨੇ ਲਵਨੀਤ ਕੌਰ ਵਾਸੀ ਪੰਜਾਬ ਮਾਤਾ ਨਗਰ ਦੀ ਸ਼ਿਕਾਇਤ ‘ਤੇ ਉਸਦੇ ਪਤੀ ਜਸਕਰਨ ਸਿੰਘ, ਸੱਸ ਹਰਜਿੰਦਰ ਕੌਰ ਵਾਸੀ ਖਰੜ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਕਥਿਤ ਦੋਸ਼ੀਆਂ ਉੱਤੇ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਬੰਦਨਾ ਵਾਸੀ ਪ੍ਰੇਮ ਨਗਰ ਦੀ ਸ਼ਿਕਾਇਤ ‘ਤੇ ਉਸਦੇ ਪਤੀ ਗੋਪਾਲ ਚੰਦ ਖਿਲਾਫ਼ ਵੀ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅਸਲ੍ਹਾ ਡਿਪੂ ਨੇੜੇ ਉਸਾਰੀ ਕਰਨ ਦੇ ਮਾਮਲੇ ’ ਚ ਕੇਸ ਦਰਜ ਅਗਲੀ ਖ਼ਬਰ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ- ਹਰਪਾਲ ਸਿੰਘ ਚੀਮਾ ਵੱਖ ਵੱਖ - ਸਕੂਲਾਂ ’ ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।