17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੰਤ ਬਾਬਾ ਨਿਧਾਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸੰਤ ਬਾਬਾ ਨਿਧਾਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਪੰਥ ਦੀ ਮਹਾਨ ਸ਼ਖਸੀਅਤ ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਤੇ ਸਿਮਰਨ ਦੇ ਮੁਜੱਸਮਾ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਘਰ ਵਿਚ ਲੰਗਰ ਦੀ ਸੇਵਾ ਨੂੰ ਸਮਰਪਿਤ ਕੀਤਾ ।

ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸੰਤ ਬਾਬਾ ਨਿਧਾਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਪੰਥ ਦੀ ਮਹਾਨ ਸ਼ਖਸੀਅਤ ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਤੇ ਸਿਮਰਨ ਦੇ ਮੁਜੱਸਮਾ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਘਰ ਵਿਚ ਲੰਗਰ ਦੀ ਸੇਵਾ ਨੂੰ ਸਮਰਪਿਤ ਕੀਤਾ । ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਂਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਸਮਾਗਮ ‘ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ , ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ. ਏ. ਯੂ. ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਯਾਦ ਕਰਦਿਆਂ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਸਮੂਹਿਕ ਯਤਨਾਂ ਦੀ ਲੋੜ- ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।