17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਜ਼ਾਦੀ ਦਿਹਾੜੇ ਮੌਕੇ ਫੀਕੋ ਨੇ ਕਰਵਾਇਆ ਸਮਾਗਮ

ਲੁਧਿਆਣਾ, 16 ਅਗਸਤ (ਜਤਿੰਦਰ ਭੰਬੀ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫੀਕੋ) ਵਲੋਂ ਐਮ. ਐਸ.

ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ (ਜਤਿੰਦਰ ਭੰਬੀ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫੀਕੋ) ਵਲੋਂ ਐਮ.ਐਸ.ਐਮ.ਈ. ਡਿਵੈਲਪਮੈਂਟ ਐਂਡ ਫੈਸੀਲੀਟੇਸਨ ਦਫ਼ਤਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੋਇਲ ਐਂਡ ਗੋਇਲ ਇੰਟਰਨੈਸ਼ਨਲ ਦੇ ਚੇਅਰਮੈਨ ਰਮੇਸ਼ ਗੋਇਲ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ, ਜਦਕਿ ਨੈਸ਼ਨਲ ਇੰਡਸਟਰੀਜ਼ ਦੇ ਚੇਅਰਮੈਨ ਬਿਕਰਮਜੀਤ ਬੈਂਬੀ ਅਤੇ ਐਮ.ਐਸ.ਐਮ.ਈ.-ਡੀ.ਐਫ.ਓ. ਲੁਧਿਆਣਾ ਦੇ ਜੁਆਇੰਟ ਡਾਇਰੈਕਟਰ ਅਤੇ ਦਫ਼ਤਰ ਮੁਖੀ ਪੰਕਜ ਕੁਮਾਰ ਝਾਅ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਕਿਹਾ ਕਿ ਆਜ਼ਾਦੀ ਦਿਵਸ ਹਰ ਭਾਰਤੀ ਲਈ ਮਾਣ ਤੇ ਸਨਮਾਨ ਦਾ ਦਿਨ ਹੈ।
ਪਿਛਲੀ ਖ਼ਬਰ ਅਰਬਨ ਅਸਟੇਟ ਫੇਸ - 1 ਦੁਗਰੀ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਨਗਰ ਨਿਗਮ ’ਚ ਮੇਅਰ ਇੰਦਰਜੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।