17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਰਬਨ ਅਸਟੇਟ ਫੇਸ - 1 ਦੁਗਰੀ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਅਰਬਨ ਅਸਟੇਟ ਫੇਸ -1 ਦੁਗਰੀ ਵਿਖੇ ਆਜ਼ਾਦੀ ਦਾ 80ਵਾਂ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਇਲਾਕਾ ਨਿਵਾਸੀਆਂ, ਮੈਂਬਰਾਂ ਤੇ ਪਤਵੰਤੇ ਸੱਜਣਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ।

ਅਜੀਤ ਡੈਸਕ 17-08-2026
ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਅਰਬਨ ਅਸਟੇਟ ਫੇਸ -1 ਦੁਗਰੀ ਵਿਖੇ ਆਜ਼ਾਦੀ ਦਾ 80ਵਾਂ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਇਲਾਕਾ ਨਿਵਾਸੀਆਂ, ਮੈਂਬਰਾਂ ਤੇ ਪਤਵੰਤੇ ਸੱਜਣਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਇਸ ਸਮਾਗਮ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1 ਦੁਗਰੀ ਦੇ ਮੁੱਖ ਸੇਵਾਦਾਰ ਸਰਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸੀਨੀਅਰ ਸਿਟੀਜ਼ਨਜ਼ ਦੇ ਪ੍ਰਧਾਨ ਬਲਜੀਤ ਸਿੰਘ ਸੇਠੀ ਨੇ ਸਮਾਗਮ ਦੀ ਸ਼ੁਰੂਆਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਸੀਨੀਅਰ ਸਿਟੀਜ਼ਨਜ਼ ਦੇ ਪ੍ਰਧਾਨ ਬਲਜੀਤ ਸਿੰਘ ਸੇਠੀ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮੂਹ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ ਬੱਚਿਆਂ ਵਲੋਂ ਦੇਸ਼ ਭਗਤੀ ਦਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਆਈਆਂ ਸੰਗਤਾਂ ਦਾ ਮਨ ਮੋਹ ਲਿਆ। ਸਮਾਗਮ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਾਰਿਆਂ ਵਿਚ ਮਿਠਾਈ ਵੰਡੀ ਗਈ। ਭਾਰੀ ਗਿਣਤੀ ਵਿਚ ਸਾਰੇ ਮੈਂਬਰ ਹਾਜ਼ਰ ਹੋਏ ਜਿਨ੍ਹਾਂ ਵਿਚ ਪਵਨ ਕੁਮਾਰ ਗੋਇਲ, ਰਾਜ ਕੁਮਾਰ ਖੋਸਲਾ, ਪਰਮਿੰਦਰ ਸਿੰਘ, ਯਸ਼ਪਾਲ ਚੋਪੜਾ, ਪਰਮਿੰਦਰ ਸਿੰਘ ਲੱਕੀ, ਵਿਨੋਦ ਕੁਮਾਰ ਬੇਦੀ, ਡਾਕਟਰ ਪ੍ਰੇਮ ਸਿੰਘ ਚਾਵਲਾ, ਯਸ਼ਪਾਲ ਸਿੰਘ, ਬਲਦੇਵ ਸ਼ਰਮਾ, ਰਾਕੇਸ਼ ਬਾਂਸਲ, ਰਾਜ ਕੁਮਾਰ ਗੁਪਤਾ, ਮਲਕੀਤ ਸਿੰਘ, ਆਰ. ਐਸ. ਕੋਹਲ਼ੀ ਬੀ. ਐਸ. ਕਪੂਰ, ਐਮ ਐਲ ਕੌਸ਼ਲ ਮਦਨ ਲਾਲ ਅਰੋੜਾ, ਕੁਲਵੰਤ ਸਿੰਘ ਸੈਣੀ, ਵਰਿੰਦਰ ਮੋਹਨ ਸਿੰਘ, ਸੁਨੀਲ ਯਾਦੇਵ, ਜਸਪਾਲ ਜੱਸੀ, ਸਰਬਜੀਤ ਸਿੰਘ ਚਗਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਜਸਪਾਲ ਸਿੰਘ ਗਿਆਸਪੁਰਾ ਨੇ ਪਾਖਰ ਕਾਲੋਨੀ ਵਿਖੇ ਲਹਿਰਾਇਆ ਰਾਸ਼ਟਰੀ... ਅਗਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਫੀਕੋ ਨੇ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।