17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੀ . ਟੀ . ਯੂ . ਪੰਜਾਬ ਦੇ ਬੈਨਰ ਹੇਠ ਆਜ਼ਾਦੀ ਦਿਵਸ ਮਨਾਇਆ

ਲੁਧਿਆਣਾ, 16 ਅਗਸਤ ­(ਪਰਮਿੰਦਰ ਸਿੰਘ ਆਹੂਜਾ)- ਲਾਲ ਝੰਡਾ ਬਜਾਜ ਸਨਜ਼ ਮਜ਼ਦੂਰ ਯੂਨੀਅਨ ਵਲੋਂ ਸੀ. ਟੀ.

ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ ­(ਪਰਮਿੰਦਰ ਸਿੰਘ ਆਹੂਜਾ)- ਲਾਲ ਝੰਡਾ ਬਜਾਜ ਸਨਜ਼ ਮਜ਼ਦੂਰ ਯੂਨੀਅਨ ਵਲੋਂ ਸੀ.ਟੀ.ਯੂ. ਪੰਜਾਬ ਦੇ ਬੈਨਰ ਹੇਠ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਫੋਕਲ ਪੁਆਇੰਟ ਵਿਖੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਮਨਾਇਆ ਗਿਆ। ਇਸ ਮੌਕੇ ਸੀਟੀਯੂ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਜਗਦੀਸ਼ ਚੰਦ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਸਮੂਹ ਕਿਰਤੀ ਕਾਮਿਆਂ ਨੇ ਆਜ਼ਾਦੀ ਸੰਗਰਾਮ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸੰਬੋਧਨ ਕਰਦਿਆਂ ਕਾਮਰੇਡ ਜਗਦੀਸ਼ ਚੰਦ ਨੇ ਕਿਹਾ ਕਿ ਮਜ਼ਦੂਰ ਜਮਾਤ ਨੇ ਲੰਮੇ ਅਤੇ ਜੱਦੋ-ਜਹਿਦ ਭਰੇ ਸੰਘਰਸ਼ਾਂ ਤੋਂ ਬਾਅਦ ਆਪਣੇ ਹੱਕ ਹਾਸਲ ਕੀਤੇ ਹਨ, ਪਰ ਮੌਜੂਦਾ ਸਮੇਂ ਵਿੱਚ ਸਰਕਾਰਾਂ ਵੱਲੋਂ ਪੂੰਜੀਪਤੀਆਂ ਦੇ ਹਿੱਤਾਂ ਨੂੰ ਤਰਜੀਹ ਦੇਣ ਕਾਰਨ ਮਜ਼ਦੂਰਾਂ ਦੇ ਹੱਕਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਇਸ ਮੌਕੇ ਲਾਲ ਝੰਡਾ ਬਜਾਜ ਸਨਜ਼ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਜਾ ਲਾਲ, ਜ਼ਿਲ੍ਹਾ ਜਨਰਲ ਸਕੱਤਰ ਅਜੀਤ ਕੁਮਾਰ ਅਤੇ ਸੀਟੀਯੂ ਪੰਜਾਬ ਦੇ ਜ਼ਿਲ੍ਹਾ ਉਪ ਪ੍ਰਧਾਨ ਬਲਰਾਜ ਸਿੰਘ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਕਰਦਾ ਰਹੇਗਾ।
ਪਿਛਲੀ ਖ਼ਬਰ 34 ਸ਼ਿਕਾਇਤਾਂ ਸਾਲਾਂ ਤੋਂ ਬਕਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਜਸਪਾਲ ਸਿੰਘ ਗਿਆਸਪੁਰਾ ਨੇ ਪਾਖਰ ਕਾਲੋਨੀ ਵਿਖੇ ਲਹਿਰਾਇਆ ਰਾਸ਼ਟਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।