18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਖੁਸ਼ਦੀਪ ਸਿੰਘ ਬੈਂਸ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਆਲਮਗੀਰ, 17 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਹਰਨਾਮਪੁਰਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਅਤੇ ਮਜ਼ਦੂਰ ਯੂਨੀਅਨ ਦੀ ਇਕ ਅਹਿਮ ਬੈਠਕ ਪ੍ਰਧਾਨ ਜੁਗਰਾਜ ਸਿੰਘ ਮੰਡ ਦੀ ਅਗਵਾਈ ਹੇਠ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਚਾਰ ਅਤੇ ਪਸਾਰ ਤੋਂ ਇਲਾਵਾ ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਤੇ ਕਿਸਾਨ ਭਰਾਵਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਤੱਕ ਯੂਨੀਅਨ ਵਲੋਂ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ।

ਲੁਧਿਆਣਾ ਦਿਹਾਤੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਖੁਸ਼ਦੀਪ ਸਿੰਘ ਬੈਂਸ ਨੂੰ ਸਨਮਾਨਿਤ ਕੀਤੇ ਜਾਣ ਸਮੇਂ ਦਾ ਦ੍ਰਿਸ਼। ਤਸਵੀਰ-ਜਰਨੈਲ ਸਿੰਘ ਪੱਟੀ 18-08-2026
ਆਲਮਗੀਰ, 17 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਹਰਨਾਮਪੁਰਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਅਤੇ ਮਜ਼ਦੂਰ ਯੂਨੀਅਨ ਦੀ ਇਕ ਅਹਿਮ ਬੈਠਕ ਪ੍ਰਧਾਨ ਜੁਗਰਾਜ ਸਿੰਘ ਮੰਡ ਦੀ ਅਗਵਾਈ ਹੇਠ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਚਾਰ ਅਤੇ ਪਸਾਰ ਤੋਂ ਇਲਾਵਾ ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਤੇ ਕਿਸਾਨ ਭਰਾਵਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਤੱਕ ਯੂਨੀਅਨ ਵਲੋਂ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਇਸ ਮੌਕੇ ਨੌਜਵਾਨ ਅਗਾਂਹਵਧੂ ਕਿਸਾਨ ਖੁਸ਼ਦੀਪ ਸਿੰਘ ਬੈਂਸ ਨੂੰ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕਿਸਾਨ ਖੁਸ਼ਦੀਪ ਸਿੰਘ ਬੈਂਸ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਵਜੋਂ ਪਹਿਲਾਂ ਹੀ ਸੇਵਾ ਨਿਭਾ ਰਹੇ ਹਨ, ਉਨ੍ਹਾਂ ਦੀਆਂ ਸੇਵਾਵਾਂ ਅਤੇ ਮਿਹਨਤ ਨੂੰ ਮੁੱਖ ਰੱਖਦੇ ਹੋਏ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਹੈ। ਦਿਹਾਤੀ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਉਪਰੰਤ ਖੁਸ਼ਦੀਪ ਸਿੰਘ ਬੈਂਸ ਨੇ ਕਿਹਾ ਕਿ ਉਹ ਯੂਨੀਅਨ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾ ਕੇ ਯੂਨੀਅਨ ਦੇ ਵਿਸਥਾਰ ਲਈ ਲੋਕਾਂ ਨੂੰ ਯੂਨੀਅਨ ਨਾਲ ਜੋੜਨਗੇ ਤਾਂ ਜੋ ਕਿਸਾਨ ਭਰਾਵਾਂ ਨੂੰ ਦਰਪੇਸ਼ ਮੁਸ਼ਕਿਲਾਂ, ਸਮੱਸਿਆਵਾਂ ਦੇ ਹੱਲ ਲਈ ਇਕਜੁੱਟਤਾ ਨਾਲ ਉਪਰਾਲੇ ਕੀਤੇ ਜਾ ਸਕਣ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜੁਗਰਾਜ ਸਿੰਘ ਮੰਡ, ਸਕੱਤਰ ਜਨਰਲ ਗੁਰਮੀਤ ਸਿੰਘ ਢੀਂਡਸਾ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਮੀਟਿੰਗ ਮੌਕੇ ਲਖਵਿੰਦਰ ਸਿੰਘ, ਗੁਰਤੇਜ ਸਿੰਘ, ਪ੍ਰਿਤਪਾਲ ਸਿੰਘ, ਫ਼ਤਿਹ ਸਿੰਘ, ਦਵਿੰਦਰ ਸਿੰਘ, ਕਰਨਦੀਪ ਸਿੰਘ, ਯਾਦਵਿੰਦਰ ਸਿੰਘ, ਮਨਜਿੰਦਰ ਸਿੰਘ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਪ੍ਰਭਜੋਤ ਸਿੰਘ, ਨਵਕਰਨਦੀਪ ਸਿੰਘ, ਨਿਰਲੇਪ ਸਿੰਘ, ਜਸਬੀਰ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਸਮੇਤ ਇਲਾਕੇ ਦੇ ਪੰਚ, ਸਰਪੰਚਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਮਲੇ ਹੌਸਲੇ ਨਹੀਂ ਤੋੜ ਸਕਦੇ, ਨਾ ਹੀ ਸੱਚ ਦੀ ਆਵਾਜ਼ ਦਬਾ ਸਕਦੇ ਹਨ-ਸਿੰਮਕ ਅਗਲੀ ਖ਼ਬਰ ਡੀ.ਐਮ.ਸੀ. ਨੇ ਪੀ.ਏ.ਯੂ. ਵਿਖੇ 6 ਕਰੋੜ ਦੀ ਵਿਦਿਆਰਥੀ ਫੈਲੋਸ਼ਿਪ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।