18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੁਲਿਸ ਪ੍ਰਸ਼ਾਸਨ ਵਲੋਂ ਕਬਾੜੀਆਂ ਨੂੰ ਖਰੀਦੋ-ਫਰੋਖਤ ਦਾ ਰਿਕਾਰਡ ਰੱਖਣ ਦੇ ਹੁਕਮ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਕਬਾੜੀਆਂ ਨੂੰ ਖ਼ਰੀਦੋ-ਫ਼ਰੋਖ਼ਤ ਦਾ ਰਿਕਾਰਡ ਰੱਖਣ ਦੇ ਹੁਕਮ ਦਿੱਤੇ ਗਏ ਹਨ। ਅੱਜ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਬਾੜੀਆਂ ਨੂੰ ਹੁਣ ਹਰੇਕ ਖ਼ਰੀਦ ਕੇ ਸਾਮਾਨ ਅਤੇ ਵੇਚੇ ਗਏ ਸਾਮਾਨ ਦਾ ਰਿਕਾਰਡ ਰੱਖਣਾ ਪਵੇਗਾ ਅਤੇ ਹਰ ਮਹੀਨੇ ਦੇ ਪਹਿਲੇ ਹਫ਼ਤੇ ਸੰਬੰਧਿਤ ਏ.

ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਕਬਾੜੀਆਂ ਨੂੰ ਖ਼ਰੀਦੋ-ਫ਼ਰੋਖ਼ਤ ਦਾ ਰਿਕਾਰਡ ਰੱਖਣ ਦੇ ਹੁਕਮ ਦਿੱਤੇ ਗਏ ਹਨ। ਅੱਜ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਬਾੜੀਆਂ ਨੂੰ ਹੁਣ ਹਰੇਕ ਖ਼ਰੀਦ ਕੇ ਸਾਮਾਨ ਅਤੇ ਵੇਚੇ ਗਏ ਸਾਮਾਨ ਦਾ ਰਿਕਾਰਡ ਰੱਖਣਾ ਪਵੇਗਾ ਅਤੇ ਹਰ ਮਹੀਨੇ ਦੇ ਪਹਿਲੇ ਹਫ਼ਤੇ ਸੰਬੰਧਿਤ ਏ.ਡੀ.ਸੀ.ਪੀ. ਨੂੰ ਰਿਕਾਰਡ ਚੈਕ ਕਰਵਾਉਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਕਬਾੜ ਦਾ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਪ੍ਰਦੂਸ਼ਣ ਬੋਰਡ ਬਿਜਲੀ ਬੋਰਡ ਫਾਇਰ ਬ੍ਰਿਗੇਡ ਅਤੇ ਨਗਰ ਨਿਗਮ ਲੁਧਿਆਣਾ ਪਾਸੋਂ ਸਬੰਧਿਤ ਐਨ.ਓ.ਸੀ. ਹਾਸਲ ਕਰਨਾ ਵੀ ਹੁਣ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਵਾਹਨਾਂ ਦੀ ਖ਼ਰੀਦੋ-ਫ਼ਰੋਖ਼ਤ ਦੇ ਮਾਮਲੇ ਵਿਚ ਵੀ ਸਬੰਧਿਤ ਆਰ.ਟੀ.ਓ. ਦਫ਼ਤਰ ਜਾ ਕੇ ਰਿਕਾਰਡ ਦੇਣਾ ਪਵੇਗਾ। ਉਨ੍ਹਾਂ ਦੱਸਿਆ ਕੀ ਜਿਹੜਾ ਵੀ ਦੁਕਾਨਦਾਰ ਇਹਨਾਂ ਹੁਕਮਾਂ ਦੀ ਉਲੰਘਣਾ ਕਰੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਟਰਾਂਸਪੋਰਟ ਦਫ਼ਤਰ ਵਿਚ ਲੱਖਾਂ ਦੀ ਨਗਦੀ ਚੋਰੀ ਅਗਲੀ ਖ਼ਬਰ ਗੀਤਾ ਵਿਹਾਰ ਕਾਲੋਨੀ ਥਰੀਕੇ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਮਿਲਿਆ ਵੱਡਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।