20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਔਰਤ ਪਾਸੋਂ ਲੁਟੇਰੇ ਸੋਨੇ ਦੇ ਗਹਿਣੇ ਅਤੇ ਨਗਦੀ ਲੁੱਟ ਕੇ ਹੋਏ ਫਰਾਰ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਦਵਾਈ ਨਗਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇੱਕ ਔਰਤ ਪਾਸੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਔਰਤ ਕੰਚਨ ਅਰੋੜਾ ਦੇ ਪਤੀ ਗੁਲਸ਼ਨ ਡੁਮਰਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਦਵਾਈ ਨਗਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇੱਕ ਔਰਤ ਪਾਸੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਔਰਤ ਕੰਚਨ ਅਰੋੜਾ ਦੇ ਪਤੀ ਗੁਲਸ਼ਨ ਡੁਮਰਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਘਰ ਦੇ ਨੇੜੇ ਪੈਦਲ ਹੀ ਜਾ ਰਹੇ ਸਨ ਕਿ ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਥੇ ਆਏ ਅਤੇ ਇਨ੍ਹਾਂ ਲੁਟੇਰਿਆਂ ਨੇ ਉਸ ਦੀ ਪਤਨੀ ਦਾ ਪਰਸ ਖੋਹ ਲਿਆ। ਪਰਸ ਵਿਚ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ 2000 ਦੀ ਨਗਦੀ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਬੱਚੀ ਦੀ ਮੌਤ ‘ਤੇ ਹੰਗਾਮਾ-ਹਸਪਤਾਲ ਦੇ ਬਾਹਰ ਦਿੱਤਾ ਧਰਨਾ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਿਸ਼ਨ ਜੀਵਨੀ ਨੂੰ ਕੀਤਾ ਹੋਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।