20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੰਦਿਰ ਵਿਚੋਂ ਗਹਿਣੇ ਅਤੇ ਹੋਰ ਸਾਮਾਨ ਚੋਰੀ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਸਲਾਮਗੰਜ ਵਿਚ ਚੋਰਾਂ ਵਲੋਂ ਕ੍ਰਿਸ਼ਨ ਮੰਦਰ ਵਿਚੋਂ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਚੋਰ ਮੰਦਿਰ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਅਤੇ ਉਥੇ ਪਿਆ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ।

ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਸਲਾਮਗੰਜ ਵਿਚ ਚੋਰਾਂ ਵਲੋਂ ਕ੍ਰਿਸ਼ਨ ਮੰਦਰ ਵਿਚੋਂ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਚੋਰ ਮੰਦਿਰ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਅਤੇ ਉਥੇ ਪਿਆ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਪੰਡਿਤ ਵਨੀਤ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਦੋ ਮਹੀਨੇ ਪਹਿਲਾਂ ਵੀ ਉਕਤ ਮੰਦਿਰ ਵਿਚੋਂ ਚੋਰਾਂ ਵਲੋਂ ਨਗਦੀ ਚੋਰੀ ਕੀਤੀ ਗਈ ਸੀ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਚੈਕ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਥਾਣਾ ਦੁੱਗਰੀ ਦੇ ਏਰੀਏ ਵਿਚ ਚੋਰੀਆਂ ਦੀ ਭਰਮਾਰ ਅਗਲੀ ਖ਼ਬਰ ਖਾਧ ਸੁਰੱਖਿਆ ਟੀਮ ਵਲੋਂ ਸ਼ਿਮਲਾਪੁਰੀ ਦੀ ਸੋਇਆ ਚਾਂਪ ਨਿਰਮਾਣ ਇਕਾਈ ’ਤੇ ਛਾਪੇਮਾਰੀ-100 ਕਿਲੋ ਸੋਇਆ ਚਾਂਪ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।