20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਥਾਣਾ ਦੁੱਗਰੀ ਦੇ ਏਰੀਏ ਵਿਚ ਚੋਰੀਆਂ ਦੀ ਭਰਮਾਰ

ਫੁੱਲਾਂਵਾਲ, 18 ਅਗਸਤ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਥਾਣਾ ਦੁੱਗਰੀ ਅਧੀਨ ਆਉਂਦੇ ਏਰੀਆ ਭਾਈ ਹਿੰਮਤ ਸਿੰਘ ਨਗਰ ਦੇ ਬਲਾਕ ਬੀ ਅਤੇ ਸੀ, ਨਿਊ ਗੁਰੂ ਤੇਗ ਬਹਾਦਰ ਨਗਰ, ਬੇਰੀ ਕਾਲੋਨੀ ਅਤੇ ਬਾਬਾ ਦੀਪ ਸਿੰਘ ਨਗਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਚੋਰੀ ਦੀਆਂ ਵਾਰਦਾਤਾਂ ਵਿਚ ਵਾਧਾ ਹੋਣ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਖਦਸ਼ਾ ਹੈ ਕਿ ਨਸ਼ੇੜੀ ਕਿਸਮ ਦੇ ਵਿਅਕਤੀ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।

ਅਜੀਤ ਡੈਸਕ 19-08-2026
ਫੁੱਲਾਂਵਾਲ, 18 ਅਗਸਤ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਥਾਣਾ ਦੁੱਗਰੀ ਅਧੀਨ ਆਉਂਦੇ ਏਰੀਆ ਭਾਈ ਹਿੰਮਤ ਸਿੰਘ ਨਗਰ ਦੇ ਬਲਾਕ ਬੀ ਅਤੇ ਸੀ, ਨਿਊ ਗੁਰੂ ਤੇਗ ਬਹਾਦਰ ਨਗਰ, ਬੇਰੀ ਕਾਲੋਨੀ ਅਤੇ ਬਾਬਾ ਦੀਪ ਸਿੰਘ ਨਗਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਚੋਰੀ ਦੀਆਂ ਵਾਰਦਾਤਾਂ ਵਿਚ ਵਾਧਾ ਹੋਣ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਖਦਸ਼ਾ ਹੈ ਕਿ ਨਸ਼ੇੜੀ ਕਿਸਮ ਦੇ ਵਿਅਕਤੀ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਕੁੱਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਸੀ.ਸੀ. ਟੀਵੀ ਕੈਮਰਿਆਂ ਵਿਚ ਵੀ ਕੈਦ ਹੋਈਆਂ ਹਨ। ਜਾਣਕਾਰੀ ਅਨੁਸਾਰ ਚੋਰ ਖੜ੍ਹੀਆਂ ਗੱਡੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਵਿਚੋਂ ਬੈਟਰੀਆਂ, ਟਾਇਰ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਲੋਕਾਂ ਨੂੰ ਆਰਥਿਕ ਨੁਕਸਾਨ ਪਹੁੰਚਾ ਰਹੇ ਹਨ। ਅਜਿਹੀ ਹੀ ਇਕ ਘਟਨਾ ਬੀਤੇ ਦਿਨੀਂ ਭਾਈ ਹਿੰਮਤ ਸਿੰਘ ਨਗਰ ਦੇ ਬਲਾਕ ਸੀ ਵਿਚ ਵਾਪਰੀ, ਜਿੱਥੇ ਬੇਕਰੀ ਸਪਲਾਈ ਦਾ ਕੰਮ ਕਰਨ ਵਾਲੇ ਮੋਨੂ ਦੇ ਛੋਟੇ ਹਾਥੀ ਦੀ ਬੈਟਰੀ ਚੋਰ ਚੋਰੀ ਕਰਕੇ ਲੈ ਗਏ। ਇਸੇ ਤਰ੍ਹਾਂ ਲੰਘੇ ਦਿਨੀਂ ਇਸ ਇਲਾਕੇ ਵਿਚ ਇਕ ਬੇਕਰੀ ਦੇ ਬਾਹਰ ਖੜ੍ਹੀਆਂ ਸਪਲਾਈ ਵਾਲੀਆਂ ਗੱਡੀਆਂ ਦੇ ਟਾਇਰ ਅਤੇ ਬੈਟਰੀਆਂ ਚੋਰੀ ਹੋ ss ਣ ਤੋਂ ਇਲਾਵਾ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਲਗਾਤਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਇਲਾਕਾ ਵਾਸੀ ਆਪਣੇ ਵਾਹਨਾਂ ਅਤੇ ਘਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਪੁਲਿਸ ਕੋਲ ਸ਼ਿਕਾਇਤ ਕਰਨ ਤੋਂ ਬਾਅਦ ਹੋਣ ਵਾਲੀ ਖ਼ੱਜਲ-ਖ਼ੁਆਰੀ ਦੇ ਡਰ ਕਾਰਨ ਲੋਕ ਚੋਰੀ ਦੀਆਂ ਘਟਨਾਵਾਂ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਵੀ ਟਾਲਾ ਵਟਦੇ ਹਨ, ਜਿਸ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਇਲਾਕਾ ਵਾਸੀਆਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਸੀ.ਸੀ. ਟੀਵੀ ਕੈਮਰਿਆਂ ਵਿਚ ਕੈਦ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਚੋਰੀਆਂ ਨੂੰ ਠੱਲ੍ਹ ਪਾਈ ਜਾਵੇ।
ਪਿਛਲੀ ਖ਼ਬਰ ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ ‘ਚ ਵਾਧਾ, 21 ਅਗਸਤ ਤਕ ਵਧਿਆ ਸੰਘਰਸ਼ ਅਗਲੀ ਖ਼ਬਰ ਮੰਦਿਰ ਵਿਚੋਂ ਗਹਿਣੇ ਅਤੇ ਹੋਰ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।